menu-icon
Punjabi Story Line
  • Home
  • News
  • Punjab
  • ਗੁਰਦਾਸਪੁਰ ਵਿੱਚ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਖੁਲਾਸਾ, ਤਿੰਨ ਤਸਕਰ ਗ੍ਰਿਫ਼ਤਾਰ

ਗੁਰਦਾਸਪੁਰ ਵਿੱਚ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਖੁਲਾਸਾ, ਤਿੰਨ ਤਸਕਰ ਗ੍ਰਿਫ਼ਤਾਰ

ਮੁਲਜ਼ਮਾਂ ਨੂੰ ਸਰਹੱਦ 'ਤੇ ਗਸ਼ਤ ਦੌਰਾਨ ਫੜਿਆ ਗਿਆ। ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਇੱਕ ਮਹੀਨਾ ਪਹਿਲਾਂ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਸੀ। ਤਸਕਰਾਂ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਪਾਕਿਸਤਾਨ ਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ।

Date Updated Last Updated : 16 April 2025, 05:44 PM IST
Share:

ਗੁਰਦਾਸਪੁਰ ਜ਼ਿਲ੍ਹਾ ਪੁਲਿਸ ਨੇ ਸਰਹੱਦੀ ਪਿੰਡ ਠਾਕੁਰਪੁਰ ਤੋਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਲਿਆਏ ਸਨ। ਮੁਲਜ਼ਮਾਂ ਵਿੱਚ ਕੁਲਦੀਪ ਸਿੰਘ, ਬਲਜਿੰਦਰ ਸਿੰਘ ਅਤੇ ਇੱਕ ਨਾਬਾਲਗ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਕੋਲੋਂ 255 ਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਤੋਂ ਰਿਮਾਂਡ 'ਤੇ ਲੈਣ ਤੋਂ ਬਾਅਦ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇੱਕ ਮਹੀਨਾ ਪਹਿਲਾਂ ਮੰਗਵਾਈ ਸੀ ਹੈਰੋਈਨ

ਜਾਣਕਾਰੀ ਅਨੁਸਾਰ ਐਸਪੀ-ਡੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਸਰਹੱਦ 'ਤੇ ਗਸ਼ਤ ਦੌਰਾਨ ਫੜਿਆ ਗਿਆ। ਪੁੱਛਗਿੱਛ ਦੌਰਾਨ, ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਇੱਕ ਮਹੀਨਾ ਪਹਿਲਾਂ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਸੀ। ਤਸਕਰਾਂ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਪਾਕਿਸਤਾਨ ਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ। ਉਸਦਾ ਇੱਕ ਦੋਸਤ ਜੇਲ੍ਹ ਵਿੱਚ ਹੈ, ਜਿਸਦੀ ਸਲਾਹ 'ਤੇ ਉਸਨੇ ਨਸ਼ੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ।

ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ

ਪਾਕਿਸਤਾਨੀ ਤਸਕਰ ਉਨ੍ਹਾਂ ਨੂੰ ਪਹਿਲਾਂ ਹੀ ਲੋਕੇਸ਼ਨ ਭੇਜ ਦਿੰਦਾ ਸੀ। ਤਿੰਨੋਂ ਦੋਸ਼ੀ ਉੱਥੇ ਬੈਠ ਕੇ ਨਸ਼ੀਲੇ ਪਦਾਰਥਾਂ ਦੀ ਖੇਪ ਇਕੱਠੀ ਕਰਦੇ ਸਨ ਅਤੇ ਜੇਲ੍ਹ ਵਿੱਚ ਬੈਠੇ ਆਪਣੇ ਸਾਥੀ ਦੇ ਕਹਿਣ 'ਤੇ ਅੱਗੇ ਭੇਜਦੇ ਸਨ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਨਸ਼ੇ ਖਿਲਾਫ ਮੁਹਿੰਮ ਰਹੇਗੀ ਅੱਗੇ ਵੀ ਜਾਰੀ

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਮੁੱਢਲੀ ਪੁੱਛ-ਗਿੱਛ ਤੋਂ ਇਹਨਾਂ ਦਾ ਬਾਰਡਰ ਸਮੱਗਲਿੰਗ ਵਿੱਚ ਰੋਲ ਸਾਹਮਣੇ ਆਇਆ ਹੈ। ਮੁਲਜ਼ਮਾ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਉਕਤਾਂ ਦੇ ਫਾਰਵਰਡ-ਬੈਕਵਰਡ ਲਿੰਕ ਦੀ ਜਾਂਚ ਕੀਤੀ ਜਾ ਰਹੀ ਹੈ। ਜਿਲ੍ਹਾ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆ ਦੇ ਕਾਰੋਬਾਰ ਨਾਲ ਨਜਿੱਠਣ ਅਤੇ ਨਸ਼ਿਆ ਦੇ ਖਾਤਮੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ  ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

Recent News