menu-icon
Punjabi Story Line
  • Home
  • News
  • Punjab
  • ਨਸ਼ਾ ਤਸਕਰੀ ਦਾ ਮਾਮਲਾ: SIT ਨੇ ਮਜੀਠੀਆ ਦੇ 4 ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

ਨਸ਼ਾ ਤਸਕਰੀ ਦਾ ਮਾਮਲਾ: SIT ਨੇ ਮਜੀਠੀਆ ਦੇ 4 ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

ਦੱਸ ਦਈਏ ਕਿ ਇਸ ਤੋਂ ਪਹਿਲਾਂ SIT ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਮਜੀਠੀਆ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਵੀ ਤਲਬ ਕੀਤਾ ਗਿਆ।

Date Updated Last Updated : 29 January 2024, 12:06 PM IST
Share:

Punjab News: ਪੰਜਾਬ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਚਾਰ ਕਰੀਬੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿਅਕਤੀਆਂ ਵਿੱਚ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਕਰਤਾਰ ਸਿੰਘ, ਤਲਬੀਰ ਸਿੰਘ ਗਿੱਲ ਅਤੇ ਬੁੱਧ ਰਾਮ ਦੇ ਨਾਂ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ 2 ਫਰਵਰੀ ਨੂੰ ਬਿਆਨ ਦੇਣ ਲਈ ਬੁਲਾਇਆ ਗਿਆ ਹੈ।

SIT ਨੇ ਮਜੀਠੀਆ ਤੋਂ ਕੀਤੀ ਸੀ 7 ਘੰਟੇ ਪੁਛਗਿੱਛ

ਹੁਣ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਦੱਸ ਦਈਏ ਕਿ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਐਸਆਈਟੀ ਵਿੱਚ ਡੀਆਈਜੀ ਭੁੱਲਰ ਤੋਂ ਇਲਾਵਾ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀ ਸ਼ਾਮਲ ਸਨ। ਜਿਕਰਯੋਗ ਹੈ ਕਿ 15 ਜਨਵਰੀ ਨੂੰ ਐਸਆਈਟੀ ਵੱਲੋਂ ਮਜੀਠੀਆ ਨੂੰ ਬੁਲਾਇਆ ਗਿਆ ਸੀ ਅਤੇ ਉਨ੍ਹਾਂ ਤੋਂ ਸੱਤ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਹਾਲਾਂਕਿ ਮਜੀਠੀਆ ਇਸ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਹਨ।

10 ਅਗਸਤ 2022 ਨੂੰ ਮਿਲੀ ਮਜੀਠੀਆ ਨੂੰ ਜਮਾਨਤ

ਇਹ ਮਾਮਲਾ ਦੋ ਸਾਲ ਪਹਿਲਾਂ 20 ਦਸੰਬਰ 2021 ਨੂੰ ਮਜੀਠੀਆ ਵਿਰੁੱਧ ਦਰਜ ਕੀਤਾ ਸੀ ਪਰ ਅਦਾਲਤਾਂ ਨੇ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿੱਤੀ ਸੀ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਹ ਉਸ 'ਤੇ ਲਗਾਇਆ ਗਿਆ ਇੱਕ ਅਨੋਖਾ ਐਨਡੀਪੀਐਸ ਕੇਸ ਹੈ ਜਿਸ ਵਿੱਚ ਪੁਲਿਸ ਨੇ ਕੋਈ ਬਰਾਮਦਗੀ ਨਹੀਂ ਕੀਤੀ।

Recent News