menu-icon
Punjabi Story Line
  • Home
  • News
  • Punjab
  • Farmar Protest: ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਸ਼ੁਰੂ, 100 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ

Farmar Protest: ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਸ਼ੁਰੂ, 100 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ

Farmar Protest: ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।

Date Updated Last Updated : 10 March 2024, 12:32 PM IST
Share:

Farmar Protest: ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ 27 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ 'ਚ ਰੇਲਾਂ ਰੋਕ ਦਿੱਤੀਆਂ ਹਨ। ਪੰਜਾਬ ਵਿੱਚ 22 ਜ਼ਿਲ੍ਹਿਆਂ ਵਿੱਚ 52 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਜਦਕਿ ਹਰਿਆਣਾ 'ਚ ਸਿਰਸਾ ਸਮੇਤ 3 ਥਾਵਾਂ 'ਤੇ ਰੇਲਵੇ ਟਰੈਕ ਜਾਮ ਕੀਤੇ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿੱਚ ਰੇਲ ਗੱਡੀਆਂ ਰੋਕਣ ਦਾ ਸੱਦਾ ਦਿੱਤਾ ਸੀ।

ਰੇਲਵੇ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਅੰਬਾਲਾ ਡਿਵੀਜ਼ਨ ਵਿੱਚ ਟ੍ਰੈਕ ਜਾਮ ਕਰਨ ਲਈ 21 ਥਾਵਾਂ ਦੀ ਚੋਣ ਕੀਤੀ ਹੈ। ਜਿਸ ਕਾਰਨ ਕਰੀਬ 100 ਟਰੇਨਾਂ ਪ੍ਰਭਾਵਿਤ ਹੋ ਸਕਦੀਆਂ ਹਨ।

ਆਰਪੀਐਫ ਦੀ ਅੰਦੋਲਨ ਵਿੱਚ ਭਾਗ ਲੈਣ ਵਾਲਿਆਂ ਨੂੰ ਚੇਤਾਵਨੀ

ਇਸ ਦੇ ਨਾਲ ਹੀ ਆਰਪੀਐਫ ਨੇ ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਤੋਂ ਪਹਿਲਾਂ ਪੁਲਿਸ ਨੇ ਵੀ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲੀਸ ਨੇ ਅੰਦੋਲਨ ਸਬੰਧੀ ਦਰਜ ਕੀਤੇ ਕੇਸ ਵਿੱਚ ਕਈ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਹੈ। ਪੇਸ਼ ਨਾ ਹੋਣ 'ਤੇ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

Recent News