menu-icon
Punjabi Story Line
  • Home
  • News
  • Punjab
  • Farmer Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ 3 ਦਿਨਾਂ ਲਈ ਇੰਟਰਨੈਟ ਬੰਦ,ਸਰਹੱਦਾਂ ਸੀਲ

Farmer Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ 3 ਦਿਨਾਂ ਲਈ ਇੰਟਰਨੈਟ ਬੰਦ,ਸਰਹੱਦਾਂ ਸੀਲ

ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਸੀਆਈਡੀ ਦੇ ਏਡੀਜੀਪੀ ਨੇ ਰਿਪੋਰਟ ਦਿੱਤੀ ਹੈ ਕਿ ਕਿਸਾਨਾਂ ਵੱਲੋਂ ਮਾਰਚ ਅਤੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ। ਜਿਸਦੇ ਚੱਲਦੇ ਜਨਤਕ ਜਾਇਦਾਦ ਨੂੰ ਨੁਕਸਾਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਕਾਰਨ ਪ੍ਰਸ਼ਾਸਨ ਵੱਲੋਂ ਇੰਟਰਨੈੱਟ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ।

Date Updated Last Updated : 11 February 2024, 07:58 AM IST
Share:

Farmer Protest: ਕਿਸਾਨਾਂ ਨੇ ਆਪਣੇ ਮੰਗਾਂ  ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਇਸ ਕਿਸਾਨਾਂ ਦੀ ਇਸ ਕਾਲ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਰਾਜ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ 3 ਦਿਨਾਂ ਲਈ ਬੰਦ ਕਰ ਦਿੱਤੇ ਹਨ। ਇਹ ਫੈਸਲਾ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ, ਡੱਬਵਾਲੀ-ਸਿਰਸਾ ਵਿੱਚ ਲਾਗੂ ਹੋਵੇਗਾ। ਇਹ ਪਾਬੰਦੀ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਰਾਤ 11:59 ਵਜੇ ਤੱਕ ਲਾਗੂ ਰਹੇਗੀ। ਇਸ ਮਿਆਦ ਦੇ ਦੌਰਾਨ, ਬ੍ਰਾਡਬੈਂਡ ਅਤੇ ਲੀਜ਼ਡ ਲਾਈਨ ਇੰਟਰਨੈਟ ਦਾ ਸੰਚਾਲਨ ਜਾਰੀ ਰਹੇਗਾ।

ਧਾਰਾ 144 ਲਾਗੂ

ਇਸ ਤੋਂ ਇਲਾਵਾ ਅੰਬਾਲਾ, ਕੁਰੂਕਸ਼ੇਤਰ, ਕੈਥਲ, ਸੋਨੀਪਤ, ਝੱਜਰ, ਰੋਹਤਕ ਅਤੇ ਪੰਚਕੂਲਾ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ (SKM), ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਦੀਆਂ 27 ਕਿਸਾਨ ਜਥੇਬੰਦੀਆਂ ਦਾ ਐਲਾਨ

ਪੰਜਾਬ ਦੀਆਂ 27 ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਹਰਿਆਣਾ ਸਰਕਾਰ ਨੂੰ ਸਿੱਧਾ ਅਲਟੀਮੇਟਮ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਲੱਖੋਵਾਲ ਦੇ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੇਕਰ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਦੌਰਾਨ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ 27 ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਦਿੱਲੀ ਵੱਲ ਮਾਰਚ ਵੀ ਕੀਤਾ ਜਾਵੇਗਾ। ਇਸ ਦੌਰਾਨ ਭਾਰਤ ਬੰਦ ਕਰਵਿਆ ਜਾਵੇਗਾ। ਲੱਖੋਵਾਲ ਨੇ ਦੱਸਿਆ ਕਿ 16 ਫਰਵਰੀ ਨੂੰ ਸਵੇਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਆਵਾਜਾਈ ਬੰਦ ਰਹੇਗੀ। ਬੱਸਾਂ ਨੂੰ ਰੋਕ ਦਿੱਤਾ ਜਾਵੇਗਾ। ਰੇਲਵੇ ਟ੍ਰੈਕਾਂ ਨੂੰ ਰੋਕਿਆ ਜਾਵੇਗਾ ਅਤੇ ਟੋਲ ਪਲਾਜ਼ਾ ਫਰੀ ਕੀਤੇ ਜਾਣਗੇ। ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

ਪੁਲਿਸ ਨੇ ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਕੀਤਾ ਸੀਲ

ਸ਼ਨੀਵਾਰ ਦੁਪਹਿਰ ਨੂੰ ਪੁਲਿਸ ਨੇ ਹਰਿਆਣਾ ਵਾਲੇ ਪਾਸੇ ਤੋਂ ਅੰਬਾਲਾ ਸਥਿਤ ਸ਼ੰਭੂ ਬਾਰਡਰ ਨੂੰ ਸੀਲ ਕਰ ਦਿੱਤਾ। ਸ਼ੰਭੂ ਸਰਹੱਦ ਨੇੜੇ ਘੱਗਰ ਨਦੀ ਦੇ ਪੁਲ ’ਤੇ ਸੀਮਿੰਟ ਦੇ ਬੈਰੀਕੇਡ ਲਾਏ ਗਏ ਹਨ ਅਤੇ ਲੋਹੇ ਦੀਆਂ ਮੇਖਾਂ ਵਿਛਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਘੱਗਰ ਦਰਿਆ ਰਾਹੀਂ ਟਰੈਕਟਰ ਲੈ ਕੇ ਜਾਣ ਤੋਂ ਰੋਕਣ ਲਈ ਪੂਰੇ ਦਰਿਆ ਦੇ ਕਿਨਾਰਿਆਂ ਨੂੰ ਜੇਸੀਬੀ ਨਾਲ ਪੁੱਟਿਆ ਗਿਆ ਹੈ। ਇੱਥੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਵਿੱਚ ਦਾਖ਼ਲੇ ਲਈ ਸ਼ੰਭੂ ਤੋਂ ਇਲਾਵਾ ਸਿਰਸਾ ਦੇ ਡੱਬਵਾਲੀ ਅਤੇ ਸੰਗਰੂਰ ਦੀ ਖਨੌਰੀ ਸਰਹੱਦ ਨੂੰ ਚੁਣਿਆ ਹੈ। ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

Recent News