ਕਿਸਾਨਾਂ ਵੱਲੋਂ ਪ੍ਰਦਰਸ਼ਨ ਦਾ ਐਲਾਨ,ਸ਼ੰਭੂ ਥਾਣੇ ’ਤੇ ਭਾਰੀ ਪੁਲਿਸ ਫੋਰਸ ਤੈਨਾਤ,ਕਈ ਆਗੂ ਨਜ਼ਰਬੰਦ

ਫਰੀਦਕੋਟ ਦੀ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਸੋਮਵਾਰ ਸਵੇਰੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਹੋਰ ਵੀ ਚੌਕਸ ਹੋ ਗਈ ਹੈ। ਪੁਲਿਸ ਦਾ ਮੰਨਣਾ ਹੈ ਕਿ ਡੱਲੇਵਾਲ ਦੀ ਘਰ ਵਿੱਚ ਨਜ਼ਰਬੰਦੀ ਤੋਂ ਬਾਅਦ, ਕਿਸਾਨ ਪੁਲਿਸ ਸਟੇਸ਼ਨ ਤੱਕ ਪਹੁੰਚ ਕਰ ਸਕਦੇ ਹਨ।

Share:

ਪੰਜਾਬ ਪੁਲਿਸ ਨੇ ਕਿਸਾਨਾਂ ਵੱਲੋਂ ਸ਼ੰਭੂ ਥਾਣੇ ਦੀ ਘੇਰਾਬੰਦੀ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕੀਤੇ ਹਨ। ਪੰਜਾਬ ਪੁਲਿਸ ਵੱਲੋਂ ਸ਼ੰਭੂ ਪੁਲਿਸ ਸਟੇਸ਼ਨ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਦੇ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੋਮਵਾਰ ਸਵੇਰੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।
ਦਸ ਦਈਏ ਕਿ ਜਦੋਂ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੂੰ ਖਦੇੜਿਆ ਗਿਆ ਸੀ ਤਾਂ ਕਿਸਾਨਾਂ ਦਾ ਬਹੁਤ ਸਾਰਾ ਸਾਮਾਨ ਚੋਰੀ ਹੋ ਗਿਆ ਸੀ। ਭਾਵੇਂ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਸੀ, ਪਰ ਜ਼ਿਆਦਾਤਰ ਕਿਸਾਨਾਂ ਨੂੰ ਅਜੇ ਤੱਕ ਆਪਣਾ ਸਮਾਨ ਵਾਪਸ ਨਹੀਂ ਮਿਲਿਆ ਹੈ। ਇਸ ਦੇ ਵਿਰੋਧ ਵਿੱਚ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਨੇ ਅੱਜ (ਮੰਗਲਵਾਰ) ਇੱਕ ਦਿਨ ਲਈ ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।

ਡੱਲੇਵਾਲ ਘਰ ਵਿੱਚ ਨਜ਼ਰਬੰਦ

ਫਰੀਦਕੋਟ ਦੀ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਸੋਮਵਾਰ ਸਵੇਰੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਹੋਰ ਵੀ ਚੌਕਸ ਹੋ ਗਈ ਹੈ। ਪੁਲਿਸ ਦਾ ਮੰਨਣਾ ਹੈ ਕਿ ਡੱਲੇਵਾਲ ਦੀ ਘਰ ਵਿੱਚ ਨਜ਼ਰਬੰਦੀ ਤੋਂ ਬਾਅਦ, ਕਿਸਾਨ ਪੁਲਿਸ ਸਟੇਸ਼ਨ ਤੱਕ ਪਹੁੰਚ ਕਰ ਸਕਦੇ ਹਨ। ਹਾਲਾਂਕਿ, ਕਿਸਾਨ ਆਗੂ ਡੱਲੇਵਾਲ ਨੇ ਸਰਕਾਰ ਦੀ ਇਸ ਕਾਰਵਾਈ 'ਤੇ ਸਖ਼ਤ ਇਤਰਾਜ਼ ਜਤਾਇਆ ਸੀ ਅਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਲੜਨ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਸੀ। ਜਾਣਕਾਰੀ ਅਨੁਸਾਰ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਦੀ ਪ੍ਰਕਿਰਿਆ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ।

ਡੱਲੇਵਾਲ ਬੋਲੇ- ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼

ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਸੀ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਹੱਕ ਮੰਗਣ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 6 ਮਈ ਨੂੰ ਕਿਸਾਨਾਂ ਨੇ ਸ਼ੰਭੂ ਥਾਣੇ ਦੀ ਘੇਰਾਬੰਦੀ ਦਾ ਐਲਾਨ ਕੀਤਾ ਸੀ ਅਤੇ ਇਸ ਤੋਂ ਡਰੀ ਹੋਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਉਸਨੂੰ ਜ਼ਿਲ੍ਹਾ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਵੀ ਕਰ ਦਿੱਤਾ ਹੈ। ਕਿਸਾਨ ਆਗੂ ਨੇ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਸਰਕਾਰ ਦੀ ਅਜਿਹੀ ਕਾਰਵਾਈ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ