Farmers Protest: ਸੁਤੰਤਰਤਾ ਦਿਵਸ ਮੌਕੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਨਵੇਂ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Farmers Protest ਆਜ਼ਾਦੀ ਦਿਵਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤੀ। ਕਿਸਾਨਾਂ ਨੇ ਇਸ ਟਰੈਕਟਰ ਮਾਰਚ ਰਾਹੀਂ ਕੇਂਦਰ ਸਰਕਾਰ ਦੇ ਨਵੇਂ ਕਾਨੂੰਨ ਦਾ ਵਿਰੋਧ ਕੀਤਾ। ਇੰਨਾ ਹੀ ਨਹੀਂ ਨਵੇਂ ਕਾਨੂੰਨ ਦੀਆਂ ਕਾਪੀਆਂ ਵੀ ਸਾੜ ਦਿੱਤੀਆਂ ਗਈਆਂ ਅਤੇ ਕਿਸਾਨ ਆਗੂ ਨੇ ਨਵੇਂ ਕਾਨੂੰਨ ਨੂੰ ਅਪਰਾਧਿਕ ਕਾਨੂੰਨ ਵੀ ਕਿਹਾ।

Share:

ਪੰਜਾਬ ਨਿਊਜ। ਇੱਕ ਪਾਸੇ ਪੂਰੇ ਦੇਸ਼ ਵਿੱਚ ਅੱਜ 15 ਅਗਸਤ ਮਨਾਇਆ ਗਿਆ। ਉੱਥੇ ਹੀ ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਟਰੈਕਟਰ ਮਾਰਚ ਕੱਢਿਆ। ਇਸ ਟਰੈਕਟਰ ਮਾਰਚ ਦੀ ਅਗਵਾਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤੀ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਅਪਰਾਧਿਕ ਕਾਨੂੰਨ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।

ਨਵੇਂ ਕਾਨੂੰਨ ਦੀਆਂ ਕਾਪੀਆਂ ਸਾੜ ਦਿੱਤੀਆਂ

ਉਨ੍ਹਾਂ ਕਿਹਾ ਕਿ ਇਹ ਦੇਸ਼ ਵਿਆਪੀ ਰੋਸ ਹੈ। ਅਟਾਰੀ ਤੋਂ ਟਰੈਕਟਰ ਮਾਰਚ ਕੱਢਿਆ ਗਿਆ ਅਤੇ ਟਰੈਕਟਰ ਮਾਰਚ ਗੋਲਡਨ ਗੇਟ ਪਹੁੰਚਿਆ ਅਤੇ ਨਵੇਂ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਕੀਤਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ ਅਤੇ ਹੋਰ ਮੰਗਾਂ ਵੀ ਮੰਨੇ |

ਇਹ ਵੀ ਪੜ੍ਹੋ