menu-icon
Punjabi Story Line
  • Home
  • News
  • Punjab
  • Farmers Protest: SKM ਨੇ ਦੱਸੀ ਕਿਸਾਨੀ ਅੰਦੋਲਨ ਦੀ ਅਗਲੀ ਰਣਨੀਤੀ,ਪੜੋ ਕੀ ਹਨ ਮੋਰਚੇ ਦੀਆਂ ਤਿਆਰੀਆਂ

Farmers Protest: SKM ਨੇ ਦੱਸੀ ਕਿਸਾਨੀ ਅੰਦੋਲਨ ਦੀ ਅਗਲੀ ਰਣਨੀਤੀ,ਪੜੋ ਕੀ ਹਨ ਮੋਰਚੇ ਦੀਆਂ ਤਿਆਰੀਆਂ

ਮੋਰਚੇ ਦੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਅਤੇ ਚਾਰ ਹੋਰ ਕਿਸਾਨਾਂ ਦੀ ਯਾਦ 'ਚ 24 ਫਰਵਰੀ ਯਾਨੀ ਅੱਜ ਦੋਵੇਂ ਸਰਹੱਦਾਂ 'ਤੇ ਕੈਂਡਲ ਮਾਰਚ ਕੱਢਿਆ ਜਾਵੇਗਾ|

Date Updated Last Updated : 24 February 2024, 08:53 AM IST
Share:

Farmers Protest: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਦੇਰ ਸ਼ਾਮ ਖਨੌਰੀ ਸਰਹੱਦ ਵਿਖੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਧਰਨੇ ਦੀ ਅਗਲੀ ਵਿਉਂਤਬੰਦੀ ਦੱਸੀ। ਉੱਥੇ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸੁਪਰੀਮ ਕੋਰਟ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਨੌਜਵਾਨ ਕਿਸਾਨ ਦੀ ਮੌਤ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

ਨੌਜਵਾਨਾਂ ਅਤੇ ਕਿਸਾਨਾਂ ਨੂੰ ਡਬਲਯੂਟੀਓ ਬਾਰੇ ਕੀਤਾ ਜਾਵੇਗਾ ਜਾਗਰੂਕ

25 ਫਰਵਰੀ ਨੂੰ ਸਰਹੱਦ 'ਤੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਡਬਲਯੂਟੀਓ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਜਾਵੇਗਾ ਜਿਸ ਵਿਚ ਬੁੱਧੀਜੀਵੀ ਹਿੱਸਾ ਲੈ ਕੇ ਆਪਣੇ ਵਿਚਾਰ ਪੇਸ਼ ਕਰਨਗੇ| 26 ਫਰਵਰੀ ਨੂੰ ਭਾਰਤ ਭਰ ਦੇ ਹਰ ਪਿੰਡ ਵਿੱਚ ਵਿਸ਼ਵ ਵਪਾਰ ਸੰਗਠਨ, ਕਾਰਪੋਰੇਟ ਘਰਾਣਿਆਂ, ਪ੍ਰਧਾਨ ਮੰਤਰੀ, ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਅਤੇ ਬਾਅਦ ਦੁਪਹਿਰ ਖਨੌਰੀ ਅਤੇ ਸ਼ੰਭੂ ਸਰਹੱਦਾਂ ’ਤੇ 20-20 ਫੁੱਟ ਉੱਚੇ ਪੁਤਲੇ ਫੂਕੇ ਜਾਣਗੇ।

28 ਫਰਵਰੀ ਨੂੰ ਸਾਂਝੀ ਕਾਨਫਰੰਸ,29 ਨੂੰ ਅੰਤਿਮ ਫੈਸਲਾ

27 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ, ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਆਪੋ-ਆਪਣੇ ਫੋਰਮ ਦੀਆਂ ਮੀਟਿੰਗਾਂ ਕਰਨਗੇ ਅਤੇ ਨਾਲ ਹੀ ਦੇਸ਼ ਭਰ ਦੇ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ ਇਸ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਨਗੇ। ਇਸ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਹਰਿਆਣਾ ਪੁਲਿਸ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਨਾ ਕਰਨ ਸਮੇਤ ਹੋਰ ਮੁੱਦਿਆਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਜਾਵੇਗੀ। 28 ਫਰਵਰੀ ਨੂੰ ਸਾਂਝੀ ਕਾਨਫਰੰਸ ਕੀਤੀ ਜਾਵੇਗੀ। ਸੰਘਰਸ਼ ਦੀ ਅਗਲੀ ਰੂਪ-ਰੇਖਾ ਬਾਰੇ ਅੰਤਿਮ ਫੈਸਲਾ 29 ਫਰਵਰੀ ਨੂੰ ਲਿਆ ਜਾਵੇਗਾ।

Recent News