menu-icon
Punjabi Story Line
  • Home
  • News
  • Punjab
  • ਪੰਜਾਬ ਭਰ 'ਚ ਕਿਸਾਨਾਂ ਦੇ ਘੇਰੀਆਂ ਮੰਤਰੀਆਂ-ਵਿਧਾਇਕਾਂ ਦੀਆਂ ਕੋਠੀਆਂ, ਜਲੰਧਰ 'ਚ ਪੁਲਿਸ ਨਾਲ ਹੋਈ ਝੜਪ

ਪੰਜਾਬ ਭਰ 'ਚ ਕਿਸਾਨਾਂ ਦੇ ਘੇਰੀਆਂ ਮੰਤਰੀਆਂ-ਵਿਧਾਇਕਾਂ ਦੀਆਂ ਕੋਠੀਆਂ, ਜਲੰਧਰ 'ਚ ਪੁਲਿਸ ਨਾਲ ਹੋਈ ਝੜਪ

ਪੁਲਿਸ ਨੇ ਕਿਸਾਨਾਂ ਨੂੰ ਜਲੰਧਰ ਵਿੱਚ ਮਹਿੰਦਰ ਭਗਤ ਦੇ ਘਰ ਵੱਲ ਜਾਣ ਤੋਂ ਰੋਕਿਆ। ਇਸ ਦੌਰਾਨ ਕਿਸਾਨਾਂ ਨੇ ਬੈਰੀਕੇਡਾਂ ਨੂੰ ਸੁੱਟ ਦਿੱਤਾ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਕਾਰ ਮਾਮੂਲੀ ਝੜਪ ਹੋਈ।

Date Updated Last Updated : 31 March 2025, 01:57 PM IST
Share:

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ 13 ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ। ਇਹ ਵਿਰੋਧ ਪ੍ਰਦਰਸ਼ਨ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਜਲੰਧਰ ਵਿੱਚ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਵੀ ਹੋਈ।

ਕਿਸਾਨਾਂ ਨੇ ਸੁੱਟੇ ਬੈਰੀਕੇਡ 

ਪੁਲਿਸ ਨੇ ਕਿਸਾਨਾਂ ਨੂੰ ਜਲੰਧਰ ਵਿੱਚ ਮਹਿੰਦਰ ਭਗਤ ਦੇ ਘਰ ਵੱਲ ਜਾਣ ਤੋਂ ਰੋਕਿਆ। ਇਸ ਦੌਰਾਨ ਕਿਸਾਨਾਂ ਨੇ ਬੈਰੀਕੇਡਾਂ ਨੂੰ ਸੁੱਟ ਦਿੱਤਾ। ਜਿਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਕਾਰ ਮਾਮੂਲੀ ਝੜਪ ਹੋਈ। ਕੱਲ੍ਹ ਦੁਪਹਿਰ, ਕੇਐਮਐਮ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਐਸਕੇਐਮ ਗ਼ੈਰ-ਰਾਜਨੀਤਕ ਨਾਲ ਇੱਕ ਆਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ ਐਸਕੇਐਮ ਗ਼ੈਰ-ਰਾਜਨੀਤਕ ਵੀ ਨਾਲ ਜਾਣ ਦੀ ਗੱਲ ਕੀਤੀ। ਦੱਸ ਦੇਈਏ ਕਿ 19 ਮਾਰਚ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਸ਼ੰਭੂ ਅਤੇ ਖਨੌਰੀ ਸਰਹੱਦਾਂ ਖ਼ਾਲੀ ਕਰ ਦਿੱਤੀਆਂ ਸਨ। ਇਸ ਤੋਂ ਬਾਅਦ ਦੋਵਾਂ ਸਰਹੱਦਾਂ ’ਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਗਈ। 

Recent News