Dera Bassi: ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ, ਅੱਗ ਦੀ ਲਪੇਟ 'ਚ ਆਉਣ ਕਾਰਨ ਡਰੰਮਾਂ ਵਿੱਚ ਲਗਾਤਾਰ ਹੋ ਰਹੇ ਧਮਾਕੇ

Dera Bassi: ਕੈਮੀਕਲ ਫੈਕਟਰੀ 'ਚ ਭਿਆਨਕ ਅੱਗ ਲੱਗਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਅੱਗ ਦੀ ਗੰਭੀਰਤਾ ਦਾ ਅੰਦਾਜ਼ਾ ਅਸਮਾਨ 'ਚ ਕਾਲੇ ਧੂੰਏਂ ਦੇ ਗੁਬਾਰ ਨੂੰ ਦੇਖ ਕੇ ਲਗਾਇਆ ਜਾ ਸਕਦਾ ਹੈ।

Share:

Dera Bassi: ਡੇਰਾਬੱਸੀ ਇਲਾਕੇ ਵਿੱਚ ਸਥਿਤ  ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਆਸਮਾਨ 'ਚ ਕਾਲੇ ਧੂੰਏਂ ਦੇ ਗੁਬਾਰ ਨਜ਼ਰ ਆ ਰਹੇ ਸਨ। ਇਸ ਦੇ ਨਾਲ ਹੀ ਕੈਮੀਕਲ ਦੇ ਡਰੰਮ ਅੱਗ ਦੀ ਲਪੇਟ 'ਚ ਆਉਣ ਕਾਰਨ ਲਗਾਤਾਰ ਧਮਾਕੇ ਹੋ ਰਹੇ ਸਨ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜੋ ਲਗਾਤਾਰ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।   

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ

ਕੈਮੀਕਲ ਨਾਲ ਭਰੇ ਡਰੰਮਾਂ ਨੂੰ ਅੱਗ ਲੱਗਣ ਕਾਰਨ ਇਹ ਤੇਜ਼ੀ ਨਾਲ ਵਧਦਾ ਗਿਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਜੋ ਕਿ ਜਾਂਚ ਦਾ ਵਿਸ਼ਾ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ 'ਚ ਜੁਟੀ ਹੋਈ ਹੈ। ਅੱਗ ਲੱਗਣ ਨਾਲ ਕਿੰਨਾ ਨੁਕਸਾਨ ਹੋਇਆ ਹੈ? ਇਸ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ। ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਅਗ ਲਗਣ ਤੋਂ ਬਾਅਦ ਕਾਲੇ ਧੂੰਏਂ ਦੇ ਗੁਬਰ ਨਜ਼ਰ ਆ ਰਹੇ ਹਨ।
ਅਗ ਲਗਣ ਤੋਂ ਬਾਅਦ ਕਾਲੇ ਧੂੰਏਂ ਦੇ ਗੁਬਰ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ

Tags :