menu-icon
Punjabi Story Line
  • Home
  • News
  • Punjab
  • ਡੇਰਾ ਸੱਚਾ ਸੌਦਾ ਮੁਖੀ ਤੇ ਜਲੰਧਰ ਚ ਦਰਜ਼ FIR ਹੋਵੇਗੀ ਰੱਦ 

ਡੇਰਾ ਸੱਚਾ ਸੌਦਾ ਮੁਖੀ ਤੇ ਜਲੰਧਰ ਚ ਦਰਜ਼ FIR ਹੋਵੇਗੀ ਰੱਦ 

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤੱਥਾਂ ਦੀ ਘਾਟ ਕਾਰਨ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ।

Date Updated Last Updated : 14 November 2023, 09:52 AM IST
Share:

 ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਿਲਾਫ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਤੱਥਾਂ ਦੀ ਘਾਟ ਕਾਰਨ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ 'ਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦੇ ਸਮੇਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ। ਹਾਈ ਕੋਰਟ ਨੇ ਐਫਆਈਆਰ ਅਤੇ ਇਸ ਨਾਲ ਸਬੰਧਤ ਕਾਰਵਾਈ ਨੂੰ ਰੱਦ ਕਰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਹੁਣ ਜਲੰਧਰ ਦੇਹਾਤ ਪੁਲਿਸ ਜਲਦੀ ਹੀ ਇਸ ਕੇਸ ਨੂੰ ਰੱਦ ਕਰ ਦੇਵੇਗੀ। 

ਕਰੀਬ 7 ਸਾਲ ਪੁਰਾਣਾ ਹੈ ਮਾਮਲਾ

ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਰਾਮ ਰਹੀਮ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ 'ਤੇ ਟਿੱਪਣੀ ਕੀਤੀ ਸੀ। ਜਦੋਂ ਇਸ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤਲਹਣ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦਿਹਾਤ ਪੁਲਿਸ ਨੂੰ ਕੀਤੀ। ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਜੋੜੀ ਗਈ ਸੀ। ਇਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। 
 

Tags :

Recent News