menu-icon
Punjabi Story Line
  • Home
  • News
  • Punjab
  • ਅੰਮ੍ਰਿਤਸਰ 'ਚ ਫਿਰ ਗੋਲੀਬਾਰੀ, 'ਆਪ' ਆਗੂ ਦੇ ਭਰਾ ਨੂੰ ਬਣਾਇਆ ਨਿਸ਼ਾਨਾ, ਗੰਭੀਰ ਜ਼ਖਮੀ

ਅੰਮ੍ਰਿਤਸਰ 'ਚ ਫਿਰ ਗੋਲੀਬਾਰੀ, 'ਆਪ' ਆਗੂ ਦੇ ਭਰਾ ਨੂੰ ਬਣਾਇਆ ਨਿਸ਼ਾਨਾ, ਗੰਭੀਰ ਜ਼ਖਮੀ

ਮਾਮੂਲੀ ਬਹਸਬਾਜੀ ਦੇ ਬਾਦ ਦਿੱਤਾ ਵਾਰਦਾਤ ਨੂੰ ਅੰਜਾਮ, ਸਾਬਕਾ ਕਾਂਗਰਸੀ ਕੌਂਸਲਰ ਅਤੇ ਉਸ ਦੇ ਪੁੱਤਰ 'ਤੇ ਲੱਗੇ ਆਰੋਪ

Date Updated Last Updated : 17 November 2023, 05:14 PM IST
Share:

ਹਾਈਲਾਈਟਸ

  • ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਅੰਮ੍ਰਿਤਸਰ 'ਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਅਪਰਾਧਿਕ ਘਟਨਾਵਾਂ ਵੱਧਣ ਦੇ ਕਾਰਣ ਲੋਕਾਂ ਵਿੱਚ ਸਹਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਵੀਰਵਾਰ ਨੂੰ ਜਿੱਥੇ ਇੱਕ ਏਐੱਸਆਈ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਅੰਮ੍ਰਿਤਸਰ 'ਚ 'ਆਪ' ਆਗੂ ਦੇ ਭਰਾ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਵਿਅਕਤੀ ਦੇ ਪੱਟ 'ਤੇ ਗੋਲੀ ਲੱਗਣ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀੜਤ ਧਿਰ ਨੇ ਸਾਬਕਾ ਕਾਂਗਰਸੀ ਕੌਂਸਲਰ ਤੇ ਗੋਲੀ ਚਲਾਉਣ ਦਾ ਦੋਸ਼ ਲਾਇਆ ਹੈ।


ਪੁਤਲੀ ਘਰ ਦੀ ਘਟਨਾ

ਜਾਣਕਾਰੀ ਮੁਤਾਬਕ ਆਜ਼ਾਦ ਨਗਰ 'ਚ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਨੇਤਾ ਡਿੰਪਲ ਕੁਮਾਰ ਦੇ ਭਰਾ ਨੂੰ ਪੁਤਲੀ ਘਰ 'ਚ ਉਸ ਦੇ ਪੱਟ 'ਤੇ ਗੋਲੀ ਲੱਗੀ ਹੈ। ਗੋਲੀ ਲੱਗਣ ਕਾਰਨ ਉਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਸਾਬਕਾ ਕਾਂਗਰਸੀ ਕੌਂਸਲਰ ਸੁਰਿੰਦਰ ਚੌਧਰੀ ਅਤੇ ਉਸ ਦੇ ਪੁੱਤਰ ਨੂੰ ਗੋਲੀਬਾਰੀ ਮਾਮਲੇ ਵਿੱਚ ਆਰੋਪੀ ਦੱਸਿਆ ਜਾ ਰਿਹਾ ਹੈ।

ਮਾਮੂਲੀ ਗੱਲ ਤੋਂ ਵਧਿਆ ਮਸਲਾ

ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਦੀ ਸਫਾਈ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਸੁਰਿੰਦਰ ਚੌਧਰੀ ਸਫ਼ਾਈ ਮਸ਼ੀਨ ਨੂੰ ਕਿਸੇ ਹੋਰ ਇਲਾਕੇ ਵਿੱਚ ਭੇਜਣਾ ਚਾਹੁੰਦਾ ਸੀ। ਇਸ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ। ਵਿਵਾਦ ਇੰਨਾ ਵਧ ਗਿਆ ਕਿ ਗੋਲੀਬਾਰੀ ਤੱਕ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Tags :

Recent News