menu-icon
Punjabi Story Line
  • Home
  • News
  • Punjab
  • Punjab: ਕਾਂਗਰਸ 'ਚ ਸ਼ਾਮਿਲ ਹੋਏ ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ, ਕੁੱਝ ਦਿਨ ਪਹਿਲਾਂ ਲਈ ਸੀ VRS

Punjab: ਕਾਂਗਰਸ 'ਚ ਸ਼ਾਮਿਲ ਹੋਏ ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ, ਕੁੱਝ ਦਿਨ ਪਹਿਲਾਂ ਲਈ ਸੀ VRS

ਪੰਜਾਬ ਕਾਂਗਰਸ ਹੋਰ ਮਜਬੂਤ ਹੋਈ ਹੈ। ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਪਾਰਟੀ ਵਿੱਚ ਸ਼ਾਮਿਲ ਹੋ ਗਏ ਨੇ। ਗੁਰਿੰਦਰ ਸਿੰਘ ਢਿੱਲੋਂ 1997 ਦੇ ਬੈਚ ਦੇ ਆਈਪੀਐੱਸ ਹਨ। ਚਰਚਾ ਇਹ ਹੈ ਕਿ ਉਹ ਫਿਰੋਜਪੁਰ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਸਕਦੇ ਹਨ। 

Date Updated Last Updated : 30 April 2024, 01:47 PM IST
Share:

ਪੰਜਾਬ ਨਿਊਜ। ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਢਿੱਲੋਂ ਨੇ 24 ਅਪ੍ਰੈਲ ਨੂੰ ਵੀਆਰਐਸ ਲਿਆ ਸੀ। ਪੰਜਾਬ ਸਰਕਾਰ ਨੇ ਉਸਦੀ ਵੀ.ਆਰ.ਐਸ. ਪੰਜਾਬ ਵਿੱਚ ਅੱਤਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿੱਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿੱਤੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।

ਪੰਜਾਬ ਵਿੱਚ ਅੱਤਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿਤੀ ਸੀ। ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਗੁਰਦਾਸਪੁਰ ਦੇ ਰਹਿਣ ਵਾਲੇ ਢਿੱਲੋਂ 1997 ਬੈਚ ਦੇ IPS ਹੈ। ਗੁਰਿੰਦਰ ਢਿੱਲੋਂ ਦੀ VRS ਨੂੰ ਮਨਜ਼ੂਰ ਕਰ ਲਿਆ ਗਿਆ ਸੀ। 

Recent News