menu-icon
Punjabi Story Line
  • Home
  • News
  • Punjab
  • ਲੰਬੇ ਕੱਦ ਕਾਰਣ ਮਸ਼ਹੂਰ ਹੋਇਆ ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਹੈਰੋਇਨ ਸਣੇ ਗ੍ਰਿਫ਼ਤਾਰ

ਲੰਬੇ ਕੱਦ ਕਾਰਣ ਮਸ਼ਹੂਰ ਹੋਇਆ ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਹੈਰੋਇਨ ਸਣੇ ਗ੍ਰਿਫ਼ਤਾਰ

ਜਗਦੀਪ ਸਿੰਘ ਉਰਫ ਦੀਪ ਸਿੰਘ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ। ਜਿੱਥੇ ਉਨ੍ਹਾਂ ਗਤਕਾ ਖੇਡ ਦਾ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਉਹ ਕਾਫੀ ਮਸ਼ਹੂਰ ਹੋ ਗਿਆ ਸੀ। ਉਸਨੇ ਦੁਨਿਆ ਭਰ ਵਿੱਚ ਨਾਂ ਕਮਾ ਲਿਆ ਸੀ। ਪਰ ਹੁਣ ਹੈਰੋਇਨ ਤਸਕਰੀ ਨਾਲ ਉਸਦਾ ਨਾਂ ਜੁੜਣ ਨਾਲ ਉਸ ਤੇ ਕਈ ਸਵਾਲ ਖੜੇ ਹੋਣ ਲਗੇ ਹਨ। 

Date Updated Last Updated : 15 December 2023, 12:57 PM IST
Share:

ਲੰਬੇ ਕੱਦ ਕਾਰਣ ਮਸ਼ਹੂਰ ਹੋਏ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਨੂੰ ਹੈਰੋਇਨ ਸਣੇ ਗ੍ਰਿਫਤਾਰ ਕਰ ਲਿਆ ਗਿਆ ਹੈ। ਦੀਪ ਸਿੰਘ ਨੂੰ ਤਰਨਤਾਰਨ ਤੋਂ ਫੜਿਆ ਗਿਆ ਹੈ। ਪੰਜਾਬ ਪੁਲਿਸ ਨੇ ਉਸ ਤੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।  ਜਲਦੀ ਹੀ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਇਸ ਦੌਰਾਨ ਦੀਪ ਦੇ 2 ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਜਗਦੀਪ ਸਿੰਘ ਉਰਫ ਦੀਪ ਸਿੰਘ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ। ਜਿੱਥੇ ਉਨ੍ਹਾਂ ਗਤਕਾ ਖੇਡ ਦਾ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਉਹ ਕਾਫੀ ਮਸ਼ਹੂਰ ਹੋ ਗਿਆ ਸੀ। ਉਸਨੇ ਦੁਨਿਆ ਭਰ ਵਿੱਚ ਨਾਂ ਕਮਾ ਲਿਆ ਸੀ। ਪਰ ਹੁਣ ਹੈਰੋਇਨ ਤਸਕਰੀ ਨਾਲ ਉਸਦਾ ਨਾਂ ਜੁੜਣ ਨਾਲ ਉਸ ਤੇ ਕਈ ਸਵਾਲ ਖੜੇ ਹੋਣ ਲਗੇ ਹਨ। ਦਸ ਦੇਈਏ ਕਿ ਪੰਜਾਬ ਪੁਲਿਸ ਦੇ ਇਸ ਸਾਬਕਾ ਕਾਂਸਟੇਬਲ ਦਾ ਕੱਦ 7.6 ਫੁੱਟ ਲੰਬਾ ਹੈ।  ਫਿਲਹਾਲ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਛੱਡ ਚੁੱਕਾ ਹੈ।

ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰਦਾ ਰਿਹਾ ਦੀਪ ਸਿੰਘ

ਜਾਣਕਾਰੀ ਦੇ ਮੁਤਾਬਿਕ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਡਿਲੀਵਰੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ 'ਚ ਗੁਪਤ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਪਹੁੰਚ ਗਿਆ। ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਦੀਪ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਰਹਿ ਚੁੱਕੇ ਹਨ। ਪਰ ਕੁਝ ਸਮਾਂ ਪਹਿਲਾਂ ਉਸ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। ਕੁਝ ਸਮੇਂ ਬਾਅਦ ਉਸ ਨੇ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਫੜਿਆ ਗਿਆ। ਪੁਰਾਣਾ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ 'ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। 

Recent News