menu-icon
Punjabi Story Line
  • Home
  • News
  • Punjab
  • ਸਾਬਕਾ DSP ਬਲਵਿੰਦਰ ਸੇਖੋਂ ਭਾਜਪਾ 'ਚ ਸ਼ਾਮਲ, ਲੁਧਿਆਣਾ ਪੱਛਮੀ ਤੋਂ ਬਣ ਸਕਦੇ ਹਨ ਉਮੀਦਵਾਰ

ਸਾਬਕਾ DSP ਬਲਵਿੰਦਰ ਸੇਖੋਂ ਭਾਜਪਾ 'ਚ ਸ਼ਾਮਲ, ਲੁਧਿਆਣਾ ਪੱਛਮੀ ਤੋਂ ਬਣ ਸਕਦੇ ਹਨ ਉਮੀਦਵਾਰ

ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਦੇਸ਼ ਦੇ ਹਿੱਤ ਵਿੱਚ ਸਹੀ ਫੈਸਲੇ ਲੈ ਰਹੀ ਹੈ। ਬਾਕੀ ਪਾਰਟੀਆਂ ਸਿਰਫ਼ ਆਪਣੀ ਰਾਜਨੀਤੀ ਨੂੰ ਵਧਾਉਣ ਵਿੱਚ ਰੁੱਝੀਆਂ ਹੋਈਆਂ ਹਨ।

Date Updated Last Updated : 05 March 2025, 09:03 PM IST
Share:

ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਭਾਜਪਾ ਜਲਦੀ ਹੀ ਪੱਛਮੀ ਹਲਕੇ ਤੋਂ ਬਲਵਿੰਦਰ ਸੇਖੋਂ ਨੂੰ ਟਿਕਟ ਦੇ ਸਕਦੀ ਹੈ। ਬਲਵਿੰਦਰ ਸੇਖੋਂ ਦਾ ਸਾਬਕਾ ਕੈਬਨਿਟ ਮੰਤਰੀ ਆਸ਼ੂ ਨਾਲ ਟਕਰਾਅ ਹੈ। ਲੁਧਿਆਣਾ ਵਿੱਚ ਹਲਕਾ ਪੱਛਮੀ ਵਿਧਾਨ ਸਭਾ ਸੀਟ 'ਤੇ ਜਲਦੀ ਹੀ ਉਪ ਚੋਣ ਹੋਣ ਜਾ ਰਹੀ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਭਾਜਪਾ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਏ 

ਚੰਡੀਗੜ੍ਹ ਸਥਿਤ ਭਾਜਪਾ ਸੂਬਾ ਦਫ਼ਤਰ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਬਲਵਿੰਦਰ ਸੇਖੋਂ ਨੂੰ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਸਾਬਕਾ ਕੇਂਦਰੀ ਮੰਤਰੀ ਸੋਮਪ੍ਰਕਾਸ਼ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਦੇਸ਼ ਦੇ ਹਿੱਤ ਵਿੱਚ ਸਹੀ ਫੈਸਲੇ ਲੈ ਰਹੀ ਹੈ। ਬਾਕੀ ਪਾਰਟੀਆਂ ਸਿਰਫ਼ ਆਪਣੀ ਰਾਜਨੀਤੀ ਨੂੰ ਵਧਾਉਣ ਵਿੱਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਭਲੇ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਭਾਜਪਾ ਪਰਿਵਾਰ ਦਾ ਹਿੱਸਾ ਬਣੇ ਹਨ। ਪਰਮਿੰਦਰ ਬਰਾੜ ਨੇ ਬਲਵਿੰਦਰ ਸਿੰਘ ਸੇਖੋਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਰਜਨੀਸ਼ ਧੀਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕ ਭਾਜਪਾ ਵੱਲ ਆਕਰਸ਼ਿਤ ਹੋ ਰਹੇ ਹਨ, ਉਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਪੰਜਾਬ ਨੂੰ ਨਵੀਆਂ ਉਚਾਈਆਂ 'ਤੇ ਲੈ ਜਾ ਸਕਦੀ ਹੈ।

Recent News