menu-icon
Punjabi Story Line
  • Home
  • News
  • Punjab
  • ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼!

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼!

ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ।

Date Updated Last Updated : 20 November 2023, 11:10 AM IST
Share:

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਉਹ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਹੁਣ ਤੱਕ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਤਤਕਾਲੀ ਪੁੱਡਾ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ, ਤਤਕਾਲੀ ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ, ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਸ਼ਾਮਲ ਹਨ।

ਮਨਪ੍ਰੀਤ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ

ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੀਏ ਸੰਜੀਵ ਕੁਮਾਰ ਦੀ ਵੀ ਸ਼ਮੂਲੀਅਤ ਦਾ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਕੇਵਲ ਜੁਗਨੂੰ ਅਤੇ ਸੰਜੀਵ ਨੂੰ ਹੀ ਸਥਾਨਕ ਅਦਾਲਤ ਵਿੱਚ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ।  ਇਸ ਮਾਮਲੇ 'ਚ ਵਿਜੀਲੈਂਸ ਨੇ ਸਿਰਫ ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦਕਿ ਮਨਪ੍ਰੀਤ ਸਿੰਘ ਬਾਦਲ ਸਮੇਤ 5 ਦੋਸ਼ੀਆਂ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ। ਕੁਝ ਦਿਨ ਪਹਿਲਾਂ ਨਾਮਜ਼ਦ ਕੀਤੇ ਗਏ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ। ਜਿਸ 'ਤੇ ਸੁਣਵਾਈ 23 ਨਵੰਬਰ ਨੂੰ ਹੋਵੇਗੀ।

Recent News