menu-icon
Punjabi Story Line
  • Home
  • News
  • Punjab
  • ਹੁਸ਼ਿਆਰਪੁਰ ਟਾਂਡਾ ਰੋਡ 'ਤੇ ਬੱਚੇ ਸਣੇ ਚਾਰ ਲੋਕਾਂ ਦੀ ਮੌਤ, ਰਾਂਗ ਸਾਈਡ ਆ ਰਹੇ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ

ਹੁਸ਼ਿਆਰਪੁਰ ਟਾਂਡਾ ਰੋਡ 'ਤੇ ਬੱਚੇ ਸਣੇ ਚਾਰ ਲੋਕਾਂ ਦੀ ਮੌਤ, ਰਾਂਗ ਸਾਈਡ ਆ ਰਹੇ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ

ਹੁਸ਼ਿਆਰਪੁਰ ਟਾਂਡਾ ਰੋਡ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਟੈਂਕਰ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇੱਕ ਬੱਚੀ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਮਹਿਲਾ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਪਰਿਵਾਰ ਜੰਮੂ ਦੇ ਕਟੜਾ ਤੋਂ ਆਇਆ ਸੀ ਤੇ ਇਹ ਪੀਜੀਆਈ ਵਿਖੇ ਆਪਣੇ ਰਿਸ਼ਤੇਦਾਰ ਦਾ ਪਤਾ ਲੈਣ ਜਾ ਰਿਹਾ ਸੀ ਪਰ ਰਸਤੇ ਵਿੱਚ ਉਨ੍ਹਾਂ ਨਾਲ ਇਹ ਭਾਣਾ ਵਾਪਰ ਗਿਆ 

Date Updated Last Updated : 29 June 2024, 12:10 PM IST
Share:

ਪੰਜਾਬ ਨਿਊਜ। ਹੁਸ਼ਿਆਰਪੁਰ 'ਚ ਸ਼ਨੀਵਾਰ ਸਵੇਰੇ ਗਲਤ ਸਾਈਡ ਵਾਲੇ ਕੈਂਟਰ ਨੇ ਇਨੋਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਨੋਵਾ 'ਚ ਸਫਰ ਕਰ ਰਹੀ ਇਕ ਲੜਕੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਦੋਂਕਿ ਇੱਕ ਔਰਤ ਗੰਭੀਰ ਜ਼ਖ਼ਮੀ ਹੈ। ਮਰਨ ਵਾਲਿਆਂ ਵਿਚ ਫਾਰੂਕ, ਉਸ ਦਾ ਬੇਟਾ, ਬੇਟੀ ਅਤੇ ਡਰਾਈਵਰ ਸ਼ਾਮਲ ਹਨ। ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਇਨੋਵਾ ਵਿੱਚ ਸਫਰ ਕਰ ਰਿਹਾ ਪਰਿਵਾਰ ਜੰਮੂ ਦੇ ਕਟੜਾ ਤੋਂ ਆਇਆ ਸੀ। ਉਹ ਆਪਣੇ ਰਿਸ਼ਤੇਦਾਰ ਦਾ ਪਤਾ ਲੈਣ ਲਈ ਚੰਡੀਗੜ੍ਹ ਪੀਜੀਆਈ ਜਾ ਰਿਹਾ ਸੀ। ਹਾਦਸੇ ਤੋਂ ਬਾਅਦ ਚਾਲਕ ਕੈਂਟਰ ਸਮੇਤ ਉਥੋਂ ਫ਼ਰਾਰ ਹੋ ਗਿਆ। ਪੁਲੀਸ ਨੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਟਰੱਕ ਅਤੇ ਇਨੋਵਾ ਦੀ ਹੋਈ ਸਿੱਧੀ ਟੱਕਰ

ਜਾਣਕਾਰੀ ਅਨੁਸਾਰ ਇਹ ਟਰੱਕ ਹੁਸ਼ਿਆਰਪੁਰ ਤੋਂ ਟਾਂਡਾ ਵੱਲ ਜਾ ਰਿਹਾ ਸੀ, ਜਦੋਂ ਇਹ ਢੱਟਣ ਪੁਲੀ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਨੋਵਾ ਗੱਡੀ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਘਟਨਾ ਤੋਂ ਬਾਅਦ ਇਨੋਵਾ ਗੱਡੀ ਕੱਚੀ ਸੜਕ 'ਤੇ ਜਾ ਡਿੱਗੀ। ਥਾਣਾ ਟਾਂਡਾ ਦੇ ਏਐਸਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਐਂਬੂਲੈਂਸ ਅਤੇ ਰੋਡ ਸੇਫਟੀ ਫੋਰਸ ਦੀ ਮਦਦ ਨਾਲ ਦੋ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦਸੂਹਾ ਅਤੇ ਦੋ ਲਾਸ਼ਾਂ ਨੂੰ ਰੰਗੀ ਰਾਮ ਚੈਰੀਟੇਬਲ ਹਸਪਤਾਲ ਟਾਂਡਾ ਵਿੱਚ ਰਖਵਾਇਆ ਗਿਆ ਹੈ। ਪੁਲੀਸ ਥਾਣਾ ਟਾਂਡਾ ਦੇ ਇੰਚਾਰਜ ਗੁਰਮੀਤ ਸਿੰਘ ਵੀ ਆਪਣੀ ਟੀਮ ਨਾਲ ਮੌਕੇ ’ਤੇ ਜਾਂਚ ਲਈ ਪੁੱਜੇ। ਜਲਦੀ ਹੀ ਪੁਲਿਸ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦੇਵੇਗੀ।

DSP ਬੋਲੇ- ਕੈਂਟਰ ਨੇ ਰਾਂਗ ਸਾਈਡ ਆ ਕੇ ਮਾਰੀ ਟੱਕਰ 

ਟਾਂਡਾ ਦੇ ਡੀਐਸਪੀ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੰਮੂ ਦੇ ਕਟੜਾ ਦਾ ਰਹਿਣ ਵਾਲਾ ਫਾਰੂਕ ਆਪਣੀ ਪਤਨੀ, ਪੁੱਤਰ-ਧੀ ਅਤੇ ਡਰਾਈਵਰ ਨਾਲ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਲਈ ਪੀਜੀਆਈ ਚੰਡੀਗੜ੍ਹ ਜਾ ਰਿਹਾ ਸੀ। ਕੈਂਟਰ ਗਲਤ ਸਾਈਡ ਤੋਂ ਆ ਰਿਹਾ ਸੀ। ਉਸ ਨੇ ਗਲਤ ਸਾਈਡ ਤੋਂ ਆ ਕੇ ਇਨੋਵਾ ਨੂੰ ਟੱਕਰ ਮਾਰ ਦਿੱਤੀ। ਟਰੱਕ ਦਾ ਪਤਾ ਬੱਦੀ ਦੱਸਿਆ ਗਿਆ ਹੈ। ਅਸੀਂ ਇਸ ਦੇ ਮਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਡਰਾਈਵਰ ਦੀ ਵੀ ਭਾਲ ਕੀਤੀ ਜਾ ਰਹੀ ਹੈ।

Recent News