menu-icon
Punjabi Story Line
  • Home
  • News
  • Punjab
  • Encounter: ਸੀਨੀਅਰ ਕਾਂਸਟੇਬਲ ਦਾ ਕਤਲ ਕਰਨ ਵਾਲੇ ਗੈਂਗਸਟਰ ਰਾਣਾ ਦਾ ਪੁਲਿਸ ਨੇ ਕੀਤਾ ਐਨਕਾਊਂਟਰ

Encounter: ਸੀਨੀਅਰ ਕਾਂਸਟੇਬਲ ਦਾ ਕਤਲ ਕਰਨ ਵਾਲੇ ਗੈਂਗਸਟਰ ਰਾਣਾ ਦਾ ਪੁਲਿਸ ਨੇ ਕੀਤਾ ਐਨਕਾਊਂਟਰ

Encounter: ਦੱਸਿਆ ਜਾ ਰਿਹਾ ਹੈ ਕਿ ਰਾਣਾ ਮਨਸੂਰਪੁਰੀਆ ਪੈਟਰੋਲ ਪੰਪ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਅੱਜ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Date Updated Last Updated : 18 March 2024, 07:38 PM IST
Share:

Encounter: ਹੁਸ਼ਿਆਰਪੁਰ 'ਚ ਸੀਨੀਅਰ ਕਾਂਸਟੇਬਲ ਦਾ ਕੱਤਲ ਕਰਨ ਵਾਲੇ ਗੈਂਗਸਟਰ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਉਸ ਨੇ ਮੁਕੇਰੀਆਂ ਵਿੱਚ ਮੁਕਾਬਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਰਾਣਾ ਮਨਸੂਰਪੁਰੀਆ ਪੈਟਰੋਲ ਪੰਪ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਅੱਜ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਅੰਮ੍ਰਿਤਪਾਲ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਅਫਸਰਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਉਮਰ ਭਰ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਰਾਣਾ ਦੇ ਕੰਢੀ ਖੇਤਰ ਦੇ ਜੰਗਲਾਂ ਵਿੱਚ ਲੁਕੇ ਹੋਣ ਦੀ ਮਿਲੀ ਸੀ ਸੂਚਨਾ

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਰਾਣਾ ਕੰਢੀ ਖੇਤਰ ਦੇ ਜੰਗਲਾਂ ਵਿੱਚ ਲੁਕਿਆ ਹੋਇਆ ਹੈ। ਇਸ ਸਬੰਧੀ ਪੁਲਿਸ ਟੀਮਾਂ ਨੇ ਦਸੂਹਾ, ਹਾਜੀਪੁਰ, ਮੁਕੇਰੀਆਂ, ਤਲਵਾੜਾ, ਗੱਦੀਵਾਲਾ ਅਤੇ ਹੋਰ ਇਲਾਕਿਆਂ ਵਿੱਚ ਤਲਾਸ਼ੀ ਲਈ। ਇੰਨਾ ਹੀ ਨਹੀਂ ਮੁਲਜ਼ਮ ਰਾਣਾ ਦੇ ਰਿਸ਼ਤੇਦਾਰਾਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਮੁਲਜ਼ਮ ਰਾਣਾ ਪੁਲੀਸ ਕਾਂਸਟੇਬਲ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਕਿਸੇ ਜਾਣਕਾਰ ਦੀ ਮਦਦ ਨਾਲ ਖੇਤਾਂ ਵਿੱਚੋਂ ਲੰਘ ਕੇ ਹਲਕਾ ਦਸੂਹਾ ਦੇ ਕੰਢੀ ਕਨਾਲ ਦੇ ਸ਼ਿਵਾਲਿਕ ਜੰਗਲਾਂ ਵਿੱਚ ਪਹੁੰਚ ਗਿਆ।

  

Tags :

Recent News