menu-icon
Punjabi Story Line
  • Home
  • News
  • Punjab
  • ਤਰਨਤਾਰਨ 'ਚ ਗੈਂਗਸਟਰ ਦਾ ENCOUNTER

ਤਰਨਤਾਰਨ 'ਚ ਗੈਂਗਸਟਰ ਦਾ ENCOUNTER

ਪੁਲਿਸ ਨੇ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੈਂਗਸਟਰ ਨੇ ਪੁਲਿਸ ਉਪਰ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ 'ਚ ਪੁੁਲਿਸ ਨੂੰ ਵੀ ਗੋਲੀਆਂ ਚਲਾਉਣੀਆਂ ਪਈਆਂ। 

Date Updated Last Updated : 22 December 2023, 07:20 PM IST
Share:

ਤਰਨਤਾਰਨ ਵਿਖੇ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲੀਆਂ। ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ। ਜਿਸ ਤੋਂ ਬਾਅਦ ਉਸਨੂੰ ਅਤੇ ਉਸਦੇ ਸਾਥੀ ਨੂੰ ਪੁਲਿਸ ਨੇ ਫੜ ਲਿਆ। ਗੈਂਗਸਟਰ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਫੜੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ। ਜਦਕਿ ਉਸਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ।

ਵਾਰਦਾਤ ਕਰਨ ਦੀ ਫਿਰਾਕ 'ਚ ਸਨ ਗੈਂਗਸਟਰ 

ਇਹ ਗੈਂਗਸਟਰ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਸੀ। ਦਰਅਸਲ ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਸਾਥੀ ਨਾਲ ਬਾਈਕ 'ਤੇ ਜਾ ਰਿਹਾ ਸੀ। ਜਿਸਤੋਂ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਂਦੀ ਸੜਕ 'ਤੇ ਨਾਕਾਬੰਦੀ ਕੀਤੀ ਗਈ। ਜਿਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਦੋਵਾਂ ਨੇ ਪੁਲਿਸ 'ਤੇ ਚਾਰ ਗੋਲੀਆਂ ਚਲਾਈਆਂ। ਇਸ 'ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਜਿਸ ਵਿੱਚ ਇੱਕ ਵਿਅਕਤੀ ਨੂੰ ਦੋ ਗੋਲੀਆਂ ਲੱਗੀਆਂ।

ਗੈਂਗਸਟਰ ਖਿਲਾਫ 8 ਕੇਸ ਦਰਜ

ਜਾਣਕਾਰੀ ਮੁਤਾਬਕ ਗੈਂਗਸਟਰ ਰਾਜੂ ਸ਼ੂਟਰ ਖਿਲਾਫ 8 ਕੇਸ ਦਰਜ ਹਨ। ਦੋ ਮਹੀਨੇ ਪਹਿਲਾਂ ਪਿੰਡ ਢੋਟੀਆ ਵਿਖੇ ਸਰਕਾਰੀ ਬੈਂਕ ਲੁੱਟਣ ਦੀ ਕੋਸ਼ਿਸ਼ ਵਿੱਚ ਨਾਕਾਮ ਰਹਿਣ ਤੋਂ ਬਾਅਦ ਉਸਨੇ ਪੰਜਾਬ ਪੁਲਿਸ ਦੇ ਏਐਸਆਈ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਡੀਐਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਪੁਲਿਸ ਦੀ ਗੱਡੀ ’ਤੇ ਦੋ ਗੋਲੀਆਂ ਲੱਗੀਆਂ, ਜਦੋਂਕਿ ਦੋ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ।

Recent News