Lok Sabha Elections 2024: ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਤੋਂ ਨਾਅਰੇ ਲਗਵਾਉਣਾ ਸੁਖਬੀਰ ਨੂੰ ਪੈ ਸਕਦਾ ਮਹਿੰਗਾ, ਜਾਣੋ ਕੀ ਹੈ ਵਜ੍ਹਾ

Lok Sabha Elections 2024: ਸੂਤਰਾਂ ਮੁਤਾਬਕ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਪਹੁੰਚ ਗਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲਾ ਲੁਧਿਆਣਾ ਦੇ ਅਧਿਕਾਰੀ ਮੀਟਿੰਗ ਕਰ ਰਹੇ ਹਨ। ਮੀਟਿੰਗ ਦੌਰਾਨ ਇਹ ਤੈਅ ਕੀਤਾ ਜਾਵੇਗਾ ਕਿ ਬਾਦਲ ਨੂੰ ਨੋਟਿਸ ਕਦੋਂ ਜਾਰੀ ਕਰਨਾ ਹੈ।

Share:

Lok Sabha Elections 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਤੋਂ ਨਾਅਰੇ ਲਗਵਾਉਣਾ ਬਾਦਲ ਨੂੰ ਮਹਿੰਗਾ ਪੈ ਸਕਦਾ ਹੈ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਪਹੁੰਚ ਗਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲਾ ਲੁਧਿਆਣਾ ਦੇ ਅਧਿਕਾਰੀ ਮੀਟਿੰਗ ਕਰ ਰਹੇ ਹਨ। ਮੀਟਿੰਗ ਦੌਰਾਨ ਇਹ ਤੈਅ ਕੀਤਾ ਜਾਵੇਗਾ ਕਿ ਬਾਦਲ ਨੂੰ ਨੋਟਿਸ ਕਦੋਂ ਜਾਰੀ ਕਰਨਾ ਹੈ। ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਬੱਚਿਆਂ ਨੂੰ ਟਰੈਕਟਰ 'ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਾਉਣ ਦੀ ਵੀਡੀਓ ਵੀ ਪੋਸਟ ਕੀਤੀ ਹੈ। ਇਸ ਮਾਮਲੇ ਸਬੰਧੀ ਜਦੋਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਇਸ ਸਬੰਧੀ ਅੱਜ ਮੀਟਿੰਗ ਹੋ ਰਹੀ ਹੈ।

ਇਹ ਵੀ ਪੜ੍ਹੋ