Courtesy: file photo
ਪੰਜਾਬ ਭਰ ਦੇ ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ। ਦਰਅਸਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ। ਇਹ ਛੁੱਟੀ ਪੰਜਾਬ ਸਰਕਾਰ ਦੁਆਰਾ ਕਰਮਚਾਰੀਆਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਲਿਸਟ ਵਿੱਚ ਵੀ ਸ਼ਾਮਲ ਹੈ। ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰੀ ਕਰਮਚਾਰੀ ਇੱਕ ਸਾਲ ਵਿੱਚ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।
ਇੱਥੇ ਗੱਲ ਸਪੱਸ਼ਟ ਕਰ ਦਈਏ ਕਿ 8 ਮਾਰਚ ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹਣਗੇ ਅਤੇ ਕੋਈ ਛੁੱਟੀ ਨਹੀਂ ਹੋਵੇਗੀ। ਸਰਕਾਰੀ ਮੁਲਾਜ਼ਮ ਆਪਣੀਆਂ ਸਾਲ ਦੀਆਂ 2 ਰਾਖਵੀਆਂ ਛੁੱਟੀਆਂ ਚੋਂ ਇਹ ਛੁੱਟੀ ਕਰ ਸਕਦੇ ਹਨ।