menu-icon
Punjabi Story Line
  • Home
  • News
  • Punjab
  • ਦੋਸਤ ਨੂੰ ਬਚਾਉਂਦੇ ਗਵਾਈ ਆਪਣੀ ਜਾਨ, ਮੁਲਜ਼ਮਾਂ ਨੇ ਮਾਰਿਆ 4 ਭੈਣਾਂ ਦਾ ਇਕਲੌਤਾ ਭਰਾ

ਦੋਸਤ ਨੂੰ ਬਚਾਉਂਦੇ ਗਵਾਈ ਆਪਣੀ ਜਾਨ, ਮੁਲਜ਼ਮਾਂ ਨੇ ਮਾਰਿਆ 4 ਭੈਣਾਂ ਦਾ ਇਕਲੌਤਾ ਭਰਾ

ਪੁਲਿਸ ਨੇ ਮਾਨਵ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

Date Updated Last Updated : 16 January 2024, 09:34 AM IST
Share:

ਹਾਈਲਾਈਟਸ

  • ਮ੍ਰਿਤਕ ਮਾਨਵ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ ਮਾਨਵ ਨੂੰ ਪਹਿਲਾਂ ਵੀ ਫੋਨ 'ਤੇ ਧਮਕੀਆਂ ਮਿਲ ਰਹੀਆਂ ਸਨ

ਜਲੰਧਰ ਜ਼ਿਲ੍ਹੇ ਦੇ ਕਸਬਾ ਫਿਲੌਰ ਦੇ ਪਿੰਡ ਭਾਰਸਿੰਘਪੁਰਾ ਵਿੱਚ ਇੱਕ 25 ਸਾਲਾਂ ਨੌਜਵਾਨ ਦਾ 2 ਨੌਜਵਾਨਾਂ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਾਨਵ (25) ਵਾਸੀ ਪਿੰਡ ਭੰਡੇਰਾ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ  ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਮਾਨਵ ਚਾਰ ਸਾਲ ਦੁਬਈ 'ਚ ਕੰਮ ਕਰਨ ਤੋਂ ਬਾਅਦ 8 ਮਹੀਨੇ ਪਹਿਲਾਂ ਹੀ ਪਿੰਡ ਪਰਤਿਆ ਸੀ। ਦੱਸਣਯੋਗ ਹੈ ਕਿ ਭਾਰਸਿੰਘਪੁਰਾ ਜਿੱਥੇ ਇਹ ਕਤਲ ਹੋਇਆ ਹੈ ਉਹ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਪਿੰਡ ਹੈ।

 

ਆਪਣੇ ਦੋਸਤ ਨੂੰ ਮਿਲਣ ਜਾ ਰਹੇ ਸਨ ਪਿੰਡ ਭਾਰਸਿੰਘਪੁਰਾ

ਮਿਲੀ ਜਾਣਕਾਰੀ ਅਨੁਸਾਰ ਪਿੰਡ ਭੰਡੇਰਾ ਦਾ ਰਹਿਣ ਵਾਲਾ ਮਾਨਵ ਆਪਣੇ ਦੋਸਤ ਅਮਿਤ ਨਾਲ ਸੋਮਵਾਰ ਦੇਰ ਸ਼ਾਮ ਆਪਣੇ ਘਰੋਂ ਕਿਤੇ ਜਾਣ ਲਈ ਨਿਕਲਿਆ ਸੀ। ਅਮਿਤ ਅਤੇ ਮਾਨਵ ਦੋਵੇਂ ਦੁਬਈ ਵਿੱਚ ਇਕੱਠੇ ਕੰਮ ਕਰਦੇ ਸਨ ਜਿਸ ਕਾਰਨ ਦੋਨਾਂ ਗੂੜੀ ਦੋਸਤੀ ਸੀ। ਦੋਵੇਂ ਆਪਣੇ ਦੋਸਤ ਹਰਦੀਪ ਕੁਮਾਰ ਨੂੰ ਮਿਲਣ ਲਈ ਪਿੰਡ ਭਾਰਸਿੰਘਪੁਰਾ ਪੁੱਜੇ। ਹਰਦੀਪ ਸਿੰਘ ਨੂੰ ਨਾਲ ਲੈ ਕੇ ਤਿੰਨੋਂ ਇੱਕੋ ਮੋਟਰਸਾਈਕਲ ’ਤੇ ਪਿੰਡ ਤੋਂ ਬਾਹਰ ਜਾਣ ਲਈ ਨਿਕਲ ਪਏ।

 

ਦੋਸਤ ਨੂੰ ਬਚਾਉਂਦੇ ਮਾਨਵ ਦੇ ਵੱਜਾ ਚਾਕੂ

ਅਮਿਤ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਭਾਰਸਿੰਘਪੁਰਾ ਦੇ ਜਸਬੀਰ ਅਤੇ ਪਵਨ ਨੇ ਉਸ ਨੂੰ ਰਸਤੇ ਵਿੱਚ ਰੋਕ ਲਿਆ। ਮਾਨਵ ਅਤੇ ਅਮਿਤ ਦੇ ਦੋਸਤ ਹਰਦੀਪ ਸਿੰਘ ਦੀ ਦੋਵਾਂ ਮੁਲਜ਼ਮਾਂ ਭਰਾਵਾਂ ਨਾਲ ਬਹਿਸ ਹੋ ਗਈ। ਇਸ ਦੌਰਾਨ ਦੋਵਾਂ ਭਰਾਵਾਂ ਨੇ ਗੁੱਸੇ 'ਚ ਆ ਕੇ ਚਾਕੂ ਕੱਢ ਲਿਆ। ਜਦੋਂ ਉਹ ਹਰਦੀਪ ਦੇ ਨੂੰ ਚਾਕੂ ਮਾਰਨ ਲੱਗੇ ਤਾਂ ਮਾਨਵ ਆਪਣੇ ਦੋਸਤ ਹਰਦੀਪ ਨੂੰ ਬਚਾਉਣ ਲਈ ਅੱਗੇ ਆਇਆ ਜਿਸ ਕਾਰਨ ਚਾਕੂ ਉਸਦੇ ਲੱਗ ਗਿਆ। ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

ਪਹਿਲਾਂ ਵੀ ਮਿਲ ਰਹੀਆਂ ਸਨ ਧਮਕੀਆਂ

ਅਮਿਤ ਅਨੁਸਾਰ ਦੋਵਾਂ ਭਰਾਵਾਂ ਦਾ ਹਰਦੀਪ ਨਾਲ ਪਹਿਲਾਂ ਹੀ ਝਗੜਾ ਚੱਲ ਰਿਹਾ ਸੀ। ਇਸੇ ਦੁਸ਼ਮਣੀ ਕਾਰਨ ਸੋਮਵਾਰ ਨੂੰ ਇਹ ਹਮਲਾ ਕੀਤਾ ਗਿਆ। ਮ੍ਰਿਤਕ ਮਾਨਵ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਕਿ ਮਾਨਵ ਨੂੰ ਪਹਿਲਾਂ ਵੀ ਫੋਨ 'ਤੇ ਧਮਕੀਆਂ ਮਿਲ ਰਹੀਆਂ ਸਨ। ਪਰਿਵਾਰ ਨੇ ਪੁਲਿਸ ਨੂੰ ਉਕਤ ਨੰਬਰ ਟਰੇਸ ਕਰਨ ਦੀ ਵੀ ਬੇਨਤੀ ਕੀਤੀ ਹੈ।

Recent News