ਸਿਹਤ ਮੰਤਰੀ ਨੇ ਪੰਜਾਬ ਵਿੱਚ ਸਿਹਤ ਵਿਭਾਗ ਵਿੱਚ ਭਰਤੀ ਹੋਣ ਵਾਲੇ 586 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

ਪੰਜਾਬ ਲਗਾਤਾਰ ਬਿਨ੍ਹਾਂ ਭੇਦਭਾਵ ਨੌਜਵਾਨਾਂ ਨੂੰ ਨੌਕਰੀ ਦੇ ਰਹੀ ਹੈ। ਸੀਐੱਮ ਦਾ ਦਾਅਵਾ ਹੈ ਹੁਣ ਜਿੰਨਿਆਂ ਲੋਕਾਂ ਨੂੰ ਨੌਕਰੀ ਦਿੱਤੀ ਗਈ ਹੈ। ਉਸ ਵਿੱਚ ਨਾ ਰਿਸ਼ਵਤ ਅਤੇ ਨਾ ਹੀ ਸਿਫਾਰਿਸ਼ ਚੱਲੀ ਹੈ। ਨਿਰੋਲ ਮੈਰਿਟ ਦੇ ਆਧਾਰ ਤੇ ਜਾਬ ਦਿੱਤੀ ਹੈ। ਤੇ ਹੁਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੈਲਥ ਡਿਪਾਰਟਮੈਂਟ ਦੇ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅੱਗੇ ਵੀ ਬਿਨ੍ਹਾਂ ਭੇਦਭਾਵ ਨੌਕਰੀ ਦਿੰਦੀ ਰਹੇਗੀ ਤਾਂ ਜੋ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਫਲ ਮਿਲ ਸਕੇ।

Share:

ਪੰਜਾਬ ਨਿਊਜ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਵਿਭਾਗ ਵਿੱਚ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਜਾਂ ਔਕਜ਼ੀਲਰੀ ਨਰਸ ਮਿਡਵਾਈਵਜ਼ (ਏਐਨਐਮ), 14 ਓਫਥਲਮਿਕ ਅਫਸਰ, 6 ਮੈਡੀਕਲ ਲੈਬ ਟੈਕਨੀਸ਼ੀਅਨ ਗ੍ਰੇਡ-2, 3 ਸਟੈਨੋਗ੍ਰਾਫਰ ਅਤੇ 5 ਵਾਰਡ ਅਟੈਂਡੈਂਟ (ਤਰਸ ਦੇ ਆਧਾਰ 'ਤੇ) ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 30 ਮਹੀਨਿਆਂ ਵਿੱਚ 45560 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਵਿਭਾਗ ਵਿੱਚ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਮਿਡਵਾਈਵਜ਼ (ਏਐਨਐਮ), 14 ਨੇਤਰ (ਅੱਖਾਂ ਦੇ ਰੋਗ) ਅਧਿਕਾਰੀ, 6 ਮੈਡੀਕਲ ਲੈਬ ਟੈਕਨੀਸ਼ੀਅਨ ਗ੍ਰੇਡ-2, 3 ਸਟੈਨੋਗ੍ਰਾਫਰ ਅਤੇ 5 ਵਾਰਡ ਅਟੈਂਡੈਂਟ ਸ਼ਾਮਲ ਹਨ।

ਇਹ ਵੀ ਪੜ੍ਹੋ