menu-icon
Punjabi Story Line
  • Home
  • News
  • Punjab
  • ਨਗਰ ਨਿਗਮਾਂ ਦੀ ਚੋਣਾਂ 'ਚ ਦੇਰੀ ਨੂੰ ਲੈ ਕੇ High Court 'ਚ ਸੁਣਵਾਈ ਅੱਜ

ਨਗਰ ਨਿਗਮਾਂ ਦੀ ਚੋਣਾਂ 'ਚ ਦੇਰੀ ਨੂੰ ਲੈ ਕੇ High Court 'ਚ ਸੁਣਵਾਈ ਅੱਜ

ਅੱਜ ਦੀ ਸੁਣਵਾਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਨੂੰ ਜਵਾਬ ਦਾਖ਼ਲ ਕਰਨਾ ਹੋਵੇਗਾ। ਜਿਸ ਨਾਲ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।

Date Updated Last Updated : 05 February 2024, 08:36 AM IST
Share:

Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ 5 ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਹੀਂ ਕਰਵਾਈਆ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਅੱਜ ਕਰੀਬ ਤਿੰਨ ਹਫਤਿਆਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਸਰਕਾਰ ਚੋਣਾਂ ਕਰਵਾਉਣ ਸਬੰਧੀ ਆਪਣਾ ਜਵਾਬ ਦਾਇਰ ਕਰੇਗੀ। ਉੱਥੇ ਹੀ ਪਿਛਲੀ ਸੁਣਵਾਈ ਮੌਕੇ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਸੀ ਕਿ ਨਗਰ ਨਿਗਮਾਂ ਦੀ ਵਾਰਡਬੰਦੀ ਨਾਲ ਸਬੰਧਤ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ। ਅਜਿਹੇ 'ਚ ਸੁਪਰੀਮ ਕੋਰਟ 'ਚ ਉਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਹੀ ਮਾਮਲੇ ਦੀ ਸੁਣਵਾਈ ਹੋਵੇਗੀ।

ਇੰਨ੍ਹਾ ਨਗਰ ਨਿਗਮਾਂ ਦਾ ਹੈ ਮਾਮਲਾ

ਅੰਮ੍ਰਿਤਸਰ ਦੇ ਪ੍ਰਬੋਧ ਚੰਦਰ ਬਾਲੀ ਨੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਫਗਵਾੜਾ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣੇ ਵਕੀਲ ਐਚਸੀ ਅਰੋੜਾ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜਨਵਰੀ 2023 ਵਿੱਚ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਲੋੜ ਸੀ ਕਿਉਂਕਿ ਇਹ ਲਾਜ਼ਮੀ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 7 ਦੇ ਤਹਿਤ ਕੀਤਾ ਜਾਣਾ ਚਾਹੀਦਾ ਹੈ।

ਲੋਕਾਂ ਨੂੰ ਜਮਹੂਰੀ ਹੱਕਾਂ ਤੋਂ ਵਾਂਝਾ ਕੀਤਾ

ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਇਹ ਚੋਣਾਂ ਨਾ ਕਰਵਾ ਕੇ ਰਾਜ ਸਰਕਾਰ ਨੇ ਲਗਭਗ ਇੱਕ ਸਾਲ ਤੋਂ ਵੋਟਰਾਂ ਨੂੰ ਉਨ੍ਹਾਂ ਦੇ ਕੀਮਤੀ ਜਮਹੂਰੀ ਹੱਕਾਂ ਤੋਂ ਵਾਂਝਾ ਰੱਖਿਆ ਹੈ। ਰਾਜ ਚੋਣ ਕਮਿਸ਼ਨ ਨੇ ਅਜੇ ਤੱਕ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਨੂੰ ਨੋਟੀਫਾਈ ਨਹੀਂ ਕੀਤਾ ਹੈ। ਪਤਾ ਲੱਗਾ ਹੈ ਕਿ ਇਸ ਵਿੱਚ ਚਾਰ ਤੋਂ ਪੰਜ ਨਗਰ ਨਿਗਮ ਸ਼ਾਮਲ ਹਨ।

Recent News