menu-icon
Punjabi Story Line
  • Home
  • News
  • Punjab
  • Punjab Weather: ਝਮਾਝਮ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਰਾਹਤ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ 

Punjab Weather: ਝਮਾਝਮ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਰਾਹਤ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ 

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ 12 ਅਗਸਤ ਤੱਕ ਮੀਂਹ ਵਰ੍ਹਨ ਦੀ ਸੰਭਾਵਨਾ ਹੈ। ਉੱਥੇ ਹੀ, ਬੀਤੇ ਦਿਨ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਨਾਲ ਤਾਪਮਾਨ 'ਚ ਗਿਰਾਵਟ ਵੇਖਣ ਨੂੰ ਮਿਲੀ। 

Date Updated Last Updated : 09 August 2026, 12:09 PM IST
Share:

ਹੁਸ਼ਿਆਰਪੁਰ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਵਿੱਚ ਤੇਜ਼ ਬਾਰਿਸ਼, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ ਅਤੇ ਇਸ ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ। ਸੂਬੇ ਵਿੱਚ 12 ਅਗਸਤ ਤੱਕ ਮੀਂਹ ਵਰ੍ਹਨ ਦੀ ਸੰਭਾਵਨਾ ਹੈ। ਉੱਥੇ ਹੀ, ਬੀਤੇ ਦਿਨ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਨਾਲ ਤਾਪਮਾਨ 'ਚ ਗਿਰਾਵਟ ਵੇਖਣ ਨੂੰ ਮਿਲੀ। 

ਬਠਿੰਡਾ ਵਿੱਚ ਰਿਹਾ ਸਭ ਤੋਂ ਵੱਧ ਤਾਪਮਾਨ

ਸ਼ੁੱਕਰਵਾਰ ਨੂੰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 28 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਜੋ ਕਿ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਹੈ। ਬਠਿੰਡਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 34 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੀਂਹ ਦੀ ਗੱਲ ਕਰੀਏ ਤਾਂ 8 ਅਗਸਤ ਨੂੰ, ਚੰਡੀਗੜ੍ਹ ਵਿੱਚ 33.6 ਮਿਲੀਮੀਟਰ, ਅੰਮ੍ਰਿਤਸਰ ਵਿੱਚ 21.8, ਲੁਧਿਆਣਾ ਵਿੱਚ 6 ਮਿਲੀ., ਪਟਿਆਲਾ ਵਿੱਚ 5.8, ਐਸਬੀਐਸ ਨਗਰ 'ਚ 1.4 ਡਿਗਰੀ, ਬਠਿੰਡਾ 'ਚ 21.8, ਬਰਨਾਲਾ ਵਿੱਚ 1.4, ਬਰਨਾਲਾ ਵਿੱਚ 6.5, ਫਰੀਦਕੋਟ 'ਚ 3 ਮਿਲੀ., ਹੁਸ਼ਿਆਰਪੁਰ 'ਚ 1.5 ਅਤੇ ਮੋਹਾਲੀ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। 

ਅੱਜ ਗੜਬੜ ਰਹੇਗਾ ਮੌਸਮ

9 ਅਗਸਤ ਨੂੰ ਮੌਸਮ ਵਿਗਿਆਨ ਕੇਂਦਰ ਨੇ ਪੰਜਾਬ ਦੇ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਇੱਥੇ ਭਾਰੀ ਬਾਰਿਸ਼, ਗਰਜ ਅਤੇ ਬਿਜਲੀ  ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 


12 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਸੂਬੇ ਵਿੱਚ 12 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੇਕਟਰ ਸੁਰੇਂਦਰ ਪਾਲ ਦੇ ਮੁਤਾਬਕ, ਮਾਨਸੂਨ ਟ੍ਰਫ ਆਪਣੀ ਆਮ ਸਥਿਤੀ ਵਿੱਚ ਹੈ ਅਤੇ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ। ਇਸ ਕਾਰਨ ਅਗਲੇ 24 ਘੰਟਿਆ ਦੌਰਾਨ ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 12 ਤੋਂ 14 ਅਗਸਤ ਤੱਕ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।

Recent News