menu-icon
Punjabi Story Line
  • Home
  • News
  • Punjab
  • ਜਲੰਧਰ 'ਚ 250 ਕਰੋੜ ਦੀ ਹੈਰੋਇਨ ਬਰਾਮਦ, ਮਹਿਲਾ ਸਣੇ 3 ਅਰੈਸਟ, 21 ਲੱਖ ਦੀ ਡਰੱਗਜ਼ ਮਨੀ ਅਤੇ ਤਿੰਨ ਕਾਰਾਂ ਵੀ ਮਿਲੀਆਂ

ਜਲੰਧਰ 'ਚ 250 ਕਰੋੜ ਦੀ ਹੈਰੋਇਨ ਬਰਾਮਦ, ਮਹਿਲਾ ਸਣੇ 3 ਅਰੈਸਟ, 21 ਲੱਖ ਦੀ ਡਰੱਗਜ਼ ਮਨੀ ਅਤੇ ਤਿੰਨ ਕਾਰਾਂ ਵੀ ਮਿਲੀਆਂ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਮੁਹਿੰਮ ਛੇੜੀ ਹੋਈ ਹੈ। ਇਸਦੇ ਤਹਿਤ ਹੀ ਜਲੰਧਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਥੇ ਮਹਿਲਾ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਤੋਂ 250 ਕਰੋੜ ਦੀ ਹੈਰੋਇਨ ਅਤੇ ਡਰੱਗ ਮਨੀ ਵੀ ਬਰਾਮਦ ਹੋਈ ਹੈ।

Date Updated Last Updated : 29 April 2024, 01:20 PM IST
Share:

ਪੰਜਾਬ ਪੁਲਿਸ। ਪੰਜਾਬ ਦੇ ਜਲੰਧਰ 'ਚ ਪੁਲਿਸ ਨੇ ਹੁਣ ਤੱਕ ਦੀ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।

ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਤੇ ਗੁਜਰਾਤ ਤੱਕ ਚੱਲ ਰਿਹਾ ਹੈ 

ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਪੁਲਿਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।

Recent News