menu-icon
Punjabi Story Line
  • Home
  • News
  • Punjab
  • High Court ਨੇ  ਕੈਬਨਿਟ ਮੰਤਰੀ ਮੀਤ ਹੇਅਰ ਨੂੰ ਦਿੱਤੀ ਰਾਹਤ, ਗੈਰ ਜ਼ਮਾਨਤੀ ਵਾਰੰਟ ਕੀਤੇ ਰੱਦ

High Court ਨੇ  ਕੈਬਨਿਟ ਮੰਤਰੀ ਮੀਤ ਹੇਅਰ ਨੂੰ ਦਿੱਤੀ ਰਾਹਤ, ਗੈਰ ਜ਼ਮਾਨਤੀ ਵਾਰੰਟ ਕੀਤੇ ਰੱਦ

24 ਅਕਤੂਬਰ 2020 ਨੂੰ ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ ਦੌਰਾਨ ਕੇਸ ਦਰਜ ਹੋਇਆ ਸੀ। ਮੰਤਰੀ ਨੂੰ ਆਉਣ ਵਾਲੀ 2 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।  

Date Updated Last Updated : 15 January 2024, 03:38 PM IST
Share:
ਪੰਜਾਬ ਨਿਊਜ਼। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਮੀਤ ਹੇਅਰ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਇਸ ਮਾਮਲੇ ਵਿਚ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਚੰਡੀਗੜ੍ਹ ਅਦਾਲਤ ਨੇ 16 ਦਸੰਬਰ ਨੂੰ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਦੱਸ ਦਈਏ ਕਿ 24 ਅਕਤੂਬਰ 2020 ਨੂੰ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕੀਤਾ ਸੀ। ਇਸ ਵਿੱਚ ਮੀਤ ਹੇਅਰ ਵੀ ਸ਼ਾਮਲ ਸਨ। ਜਿਸ ਕਾਰਨ ਮੀਤ ਹੇਅਰ ਸਮੇਤ ਹੋਰਨਾਂ ਖਿਲਾਫ ਧਾਰਾ 188 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।
16 ਦਸੰਬਰ ਨੂੰ ਨਹੀਂ ਹੋਏ ਸੀ ਪੇਸ਼ 
​​​​​​​ਇਹ ਕੇਸ ਦੀ ਸੁਣਵਾਈ ਚੰਡੀਗੜ੍ਹ ਅਦਾਲਤ ਵਿਖੇ ਹੋ ਰਹੀ ਹੈ। ਕੇਸ ਵਿੱਚ ਮੀਤ ਹੇਅਰ ਨੂੰ ਜ਼ਮਾਨਤ ਮਿਲ ਗਈ ਸੀ। ਪਰ ਪਿਛਲੇ ਸਾਲ 16 ਦਸੰਬਰ 2023 ਨੂੰ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਉਨ੍ਹਾਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਸੀ। ਸੋਮਵਾਰ ਨੂੰ ਹਾਈ ਕੋਰਟ ਨੇ ਜ਼ਮਾਨਤੀ ਵਾਰੰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਇਸ ਕੇਸ ਦੀ ਸੁਣਵਾਈ ਦੌਰਾਨ 2 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

Recent News