ਕਰਵਾ ਚੌਥ ਦਾ ਵਰਤ ਖੋਲ੍ਹਣ ਤੋਂ ਪਹਿਲਾਂ ਪਤਨੀ ਦੀਆਂ ਅੱਖਾਂ ਸਾਮਣੇ ਪਤੀ ਦੀ ਮੌਤ

ਕਰਵਾ ਚੌਥ ਦਾ ਵਰਤ ਖੋਲ੍ਹਣ ਤੋਂ ਪਹਿਲਾਂ ਪਤਨੀ ਦੀਆਂ ਅੱਖਾਂ ਸਾਮਣੇ ਪਤੀ ਦੀ ਮੌਤ ਹੋ ਗਈ। ਖੁਸ਼ੀਆਂ ਦਾ ਮਾਹੌਲ ਗਮੀ ਚ ਤਬਦੀਲ ਹੋ ਗਿਆ। ਇੱਕ ਸੁਹਾਗਣ ਨੇ ਆਪਣਾ ਸੁਹਾਗ ਗੁਆ ਲਿਆ। ਉਹ ਸੁਹਾਗ ਜਿਸਦੇ ਲਈ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਭੁੱਖੀ ਬੈਠੀ ਰਹੀ। ਜਦੋਂ ਚੰਨ ਨੂੰ ਦੇਖ ਕੇ ਪਤੀ ਕੋਲੋਂ ਪਾਣੀ ਪੀ ਕੇ […]

Palwinder Singh
Calendar

Share:

ਕਰਵਾ ਚੌਥ ਦਾ ਵਰਤ ਖੋਲ੍ਹਣ ਤੋਂ ਪਹਿਲਾਂ ਪਤਨੀ ਦੀਆਂ ਅੱਖਾਂ ਸਾਮਣੇ ਪਤੀ ਦੀ ਮੌਤ ਹੋ ਗਈ। ਖੁਸ਼ੀਆਂ ਦਾ ਮਾਹੌਲ ਗਮੀ ਚ ਤਬਦੀਲ ਹੋ ਗਿਆ। ਇੱਕ ਸੁਹਾਗਣ ਨੇ ਆਪਣਾ ਸੁਹਾਗ ਗੁਆ ਲਿਆ। ਉਹ ਸੁਹਾਗ ਜਿਸਦੇ ਲਈ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਭੁੱਖੀ ਬੈਠੀ ਰਹੀ। ਜਦੋਂ ਚੰਨ ਨੂੰ ਦੇਖ ਕੇ ਪਤੀ ਕੋਲੋਂ ਪਾਣੀ ਪੀ ਕੇ ਵਰਤ ਖੋਲ੍ਹਣਾ ਸੀ ਤਾਂ ਉਸ ਸਮੇਂ ਪਤੀ ਦੀ ਮੌਤ ਹੋ ਗਈ। 

ਪੰਜਾਬ ਦੇ ਜਿਲ੍ਹਾ ਲੁਧਿਆਣਾ ਦੇ ਸ਼ਹਿਰ ਖੰਨਾ ਵਿਖੇ ਇਹ ਘਟਨਾ ਵਾਪਰੀ। 42 ਸਾਲਾਂ ਦਾ ਲਖਵਿੰਦਰ ਰਾਮ ਜੋਕਿ ਮੂਲ ਰੂਪ ਤੋਂ ਬਿਹਾਰ ਦਾ ਵਸਨੀਕ ਸੀ ਅਤੇ ਖੰਨਾ ਵਿਖੇ ਆਪਣੇ ਪਰਿਵਾਰ ਸਮੇਤ ਕਿਰਾਏ ਦੇ ਮਕਾਨ ਅੰਦਰ ਰਹਿੰਦਾ ਸੀ। ਪਤਨੀ ਨੇ ਕਰਵਾ ਚੌਥ ਦਾ ਵਰਤ ਰੱਖਿਆ ਸੀ। ਚੰਨ ਨਿਕਲਣ ਦਾ ਸਮਾਂ ਸੀ। ਇਸੇ ਦੌਰਾਨ ਸਮੂਹ ਪਰਿਵਾਰ ਮਕਾਨ ਦੀ ਛੱਤ ਉਪਰ ਉਡੀਕ ਕਰ ਰਿਹਾ ਸੀ। ਲਖਵਿੰਦਰ ਰਾਮ ਵੀ ਆਸਮਾਨ ਵੱਲ ਨਜ਼ਰਾਂ ਟਿਕਾ ਕੇ ਚੰਨ ਦੇ ਨਿਕਲਣ ਦੀ ਉਡੀਕ ਕਰ ਰਿਹਾ ਸੀ ਕਿ ਕਦੋਂ ਚੰਨ ਨਿਕਲੇ ਅਤੇ ਉਹ ਆਪਣੀ ਪਤਨੀ ਦਾ ਵਰਤ ਖੁੱਲ੍ਹਵਾਏ। ਗੱਲਾਂ ਕਰਦੇ ਕਰਦੇ ਲਖਵਿੰਦਰ ਰਾਮ ਛੱਤ ਤੋਂ ਥੱਲੇ ਆ ਡਿੱਗਿਆ। ਬਿਨ੍ਹਾਂ ਕਿਸੇ ਦੇਰੀ ਤੋਂ ਲਖਵਿੰਦਰ ਰਾਮ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨਿਆ।