menu-icon
Punjabi Story Line
  • Home
  • News
  • Punjab
  • ਜੇਕਰ ਸਫਰ ਦੀ ਤਿਆਰੀ ਕਰ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ...

ਜੇਕਰ ਸਫਰ ਦੀ ਤਿਆਰੀ ਕਰ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ...

ਕਿਸਾਨਾਂ ਦੇ ਧਰਨੇ ਕਾਰਣ ਅੱਜ ਜਲੰਧਰ-ਫਗਵਾੜਾ-ਲੁਧਿਆਣਾ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ ਰਹੇਗਾ

Date Updated Last Updated : 21 November 2023, 11:50 AM IST
Share:

ਪੰਜਾਬ ਦੇ ਜਲੰਧਰ 'ਚ ਇਕ ਵਾਰ ਫਿਰ ਕਿਸਾਨ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੇ ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ  ਜਲੰਧਰ-ਲੁਧਿਆਣਾ ਹਾਈਵੇਅ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਬੀਕੇਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਧਰਨਾ ਧਨੋਲੀ ਗੇਟ ਨੇੜੇ ਲਗਾਇਆ ਜਾ ਰਿਹਾ ਹੈ, ਜਿਸ ਕਾਰਨ ਜਲੰਧਰ-ਫਗਵਾੜਾ-ਲੁਧਿਆਣਾ ਮੁੱਖ ਮਾਰਗ ਪੂਰੀ ਤਰ੍ਹਾਂ ਬੰਦ ਰਹੇਗਾ।

ਭਾਰੀ ਪੁਲਿਸ ਬਲ ਤਾਇਨਾਤ

ਧਰਨੇ ਦੇ ਕਾਰਨ ਹਾਈਵੇਅ ਤੋਂ ਲੰਘਣ ਵਾਲੇ ਕਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਜਲੰਧਰ ਕਮਿਸ਼ਨਰੇਟ ਅਤੇ ਦੇਹਾਤੀ ਪੁਲਿਸ ਨੇ ਸੁਰੱਖਿਆ ਲਈ ਕਰਮਚਾਰੀ ਤਾਇਨਾਤ ਕੀਤੇ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਇਹ ਪ੍ਰਦਰਸ਼ਨ ਵੱਖ-ਵੱਖ ਸ਼ਹਿਰਾਂ ਵਿੱਚ ਜਾਰੀ ਰਹਿਣਗੇ।

Recent News