menu-icon
Punjabi Story Line
  • Home
  • News
  • Punjab
  • ਸਰਕਾਰੀ ਬੱਸਾਂ ਚ ਸਫਰ ਕਰਨ ਵਾਲੇ ਯਾਤਰੀਆਂ ਲਈ ਆਈ ਵੱਡੀ ਖ਼ਬਰ

ਸਰਕਾਰੀ ਬੱਸਾਂ ਚ ਸਫਰ ਕਰਨ ਵਾਲੇ ਯਾਤਰੀਆਂ ਲਈ ਆਈ ਵੱਡੀ ਖ਼ਬਰ

ਜੇਕਰ ਤੁਸੀਂ ਵੀ ਸਰਕਾਰੀ ਬੱਸਾਂ ‘ਚ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ। ਪੀਆਰਟੀਸੀ ਅਤੇ ਪਨਬਸ ਯੂਨੀਅਨ ਨੇ ਸੂਬੇ ਵਿੱਚ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਕੱਲ ਤੋਂ ਸਰਕਾਰੀ ਬੱਸਾਂ ਨਹੀਂ ਚਲਣਗੀਆਂ। ਪਨਬੱਸ ਅਤੇ ਰੋਡਵੇਜ਼ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। […]

Date Updated Last Updated : 08 November 2023, 07:54 PM IST
Share:

ਜੇਕਰ ਤੁਸੀਂ ਵੀ ਸਰਕਾਰੀ ਬੱਸਾਂ ‘ਚ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ। ਪੀਆਰਟੀਸੀ ਅਤੇ ਪਨਬਸ ਯੂਨੀਅਨ ਨੇ ਸੂਬੇ ਵਿੱਚ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਕੱਲ ਤੋਂ ਸਰਕਾਰੀ ਬੱਸਾਂ ਨਹੀਂ ਚਲਣਗੀਆਂ। ਪਨਬੱਸ ਅਤੇ ਰੋਡਵੇਜ਼ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੀਆਰਟੀਸੀ, ਪਨਬਸ ਯੂਨੀਅਨ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਵਿੱਚ ਰੋਸ਼ ਪ੍ਰਦਰਸ਼ਨ ਕਰਨਗੇ। ਯੂਨੀਅਨ ਅਨੁਸਾਰ ਪੀ.ਆਰ.ਟੀ.ਸੀ ਅਤੇ ਪਨਬਸ ਯੂਨੀਅਨ ਵੱਲੋਂ ਹਰ ਡਿਪੂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ। ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾ ਰਹੀ ਹੈ। ਇਸ ਕਾਰਨ ਸੂਬੇ ਦੀਆਂ ਸੜਕਾਂ ‘ਤੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਠੇਕੇ ’ਤੇ ਰੱਖੇ ਕਾਮਿਆਂ ਨੇ ਮੰਗਾਂ ਰੱਖੀਆਂ ਹਨ। ਇਸ ਵਿੱਚ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਾਉਣਾ ਅਤੇ ਪੱਕਾ ਕਰਨਾ ਆਦਿ ਸ਼ਾਮਲ ਹੈ।

10 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼


ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਯੂਨੀਅਨ ਅਨੁਸਾਰ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਸੀ ਕਿ ਠੇਕੇ ਜਾਂ ਆਊਟਸੋਰਸ ਜ਼ਰੀਏ ਭਰਤੀ ਨਹੀਂ ਕੀਤੀ ਜਾਵੇਗੀ, ਪਰ ਹੁਣ ਵੀ ਆਊਟਸੋਰਸ ਦੇ ਆਧਾਰ ‘ਤੇ ਮੁਲਾਜ਼ਮ ਰੱਖੇ ਜਾ ਰਹੇ ਹਨ। ਦੱਸ ਦਈਏ ਕਿ ਰੋਡਵੇਜ਼ ‘ਚ ਲੰਬੇ ਸਮੇਂ ਤੋਂ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਜ਼ਰੂਰ ਦਿੱਤਾ ਜਾਂਦਾ ਹੈ ਪਰ ਅੱਜ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ।

Recent News