menu-icon
Punjabi Story Line
  • Home
  • News
  • Punjab
  • ਠੰਡ ਤੋਂ ਬੱਚਿਆਂ ਨੂੰ ਬਚਾਉਣ ਲਈ ਅਹਿਮ ਫੈਸਲਾ, ਆਂਗਨਵਾੜੀ ਸੈਂਟਰਾਂ ਦੀਆਂ ਛੁੱਟੀਆਂ ਵਿੱਚ ਵਾਧਾ

ਠੰਡ ਤੋਂ ਬੱਚਿਆਂ ਨੂੰ ਬਚਾਉਣ ਲਈ ਅਹਿਮ ਫੈਸਲਾ, ਆਂਗਨਵਾੜੀ ਸੈਂਟਰਾਂ ਦੀਆਂ ਛੁੱਟੀਆਂ ਵਿੱਚ ਵਾਧਾ

ਪੰਜਾਬ ਸਰਕਾਰ ਨੇ 14 ਜਨਵਰੀ ਤੱਕ ਆਂਗਨਵਾੜੀ ਸੈਂਟਰ ਬੰਦ ਰੱਖਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹੁਕਮ ਜਾਰੀ ਕੀਤੇ। ਨਾਲ ਹੀ ਹੋਰ ਹਦਾਇਤਾਂ ਵੀ ਕੀਤੀਆਂ ਗਈਆਂ।

Date Updated Last Updated : 06 January 2024, 12:25 AM IST
Share:

 

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਨਵਾੜੀ ਸੈਂਟਰਾਂ 'ਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਹਨ। 

ਬੱਚਿਆਂ ਨੂੰ ਘਰ ਮਿਲੇਗਾ ਰਾਸ਼ਨ 

ਕੈਬਨਿਟ ਮੰਤਰੀ ਨੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਨਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।

Recent News