menu-icon
Punjabi Story Line
  • Home
  • News
  • Punjab
  • 10 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

10 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਕੁੱਝ ਹੀ ਸਮੇਂ ਦੇ ਫਰਕ ਨਾਲ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ। ਪਹਿਲਾਂ ਇਹ ਮੀਟਿੰਗ 6 ਫਰਵਰੀ ਨੂੰ ਹੋਣੀ ਸੀ। ਪ੍ਰੰਤੂ ਥੋੜ੍ਹੇ ਸਮੇਂ ਬਾਅਦ ਹੀ ਨੋਟੀਫਿਕੇਸ਼ਨ ਬਦਲ ਕੇ ਜਾਰੀ ਕੀਤਾ ਗਿਆ ਤੇ ਹੁਣ ਮੀਟਿੰਗ ਦਾ ਸ਼ਡਿਊਲ ਬਦਲਕੇ 10 ਫਰਵਰੀ ਕਰ ਦਿੱਤਾ ਗਿਆ ਹੈ।

Date Updated Last Updated : 29 January 2025, 05:53 PM IST
Share:

ਪੰਜਾਬ ਨਿਊਜ਼। ਪੰਜਾਬ ਅੰਦਰ ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸ ਲਈ ਕੁੱਝ ਹੀ ਸਮੇਂ ਦੇ ਫਰਕ ਨਾਲ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ। ਪਹਿਲਾਂ ਇਹ ਮੀਟਿੰਗ 6 ਫਰਵਰੀ ਨੂੰ ਹੋਣੀ ਸੀ। ਪ੍ਰੰਤੂ ਥੋੜ੍ਹੇ ਸਮੇਂ ਬਾਅਦ ਹੀ ਨੋਟੀਫਿਕੇਸ਼ਨ ਬਦਲ ਕੇ ਜਾਰੀ ਕੀਤਾ ਗਿਆ ਤੇ ਹੁਣ ਮੀਟਿੰਗ ਦਾ ਸ਼ਡਿਊਲ ਬਦਲਕੇ 10 ਫਰਵਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। 

ਸਾਰੇ ਕੈਬਨਿਟ ਮੰਤਰੀਆਂ ਨੂੰ ਹਾਜ਼ਰ ਰਹਿਣ ਦੇ ਨਿਰਦੇਸ਼ 

ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਪਹਿਲਾਂ ਦਿੱਲੀ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਅਗਲੇ ਦਿਨ ਹੀ ਰੱਖੀ ਗਈ ਸੀ। ਪ੍ਰੰਤੂ, ਬਾਅਦ 'ਚ ਇਸਦੀ ਤਾਰੀਕ 10 ਫਰਵਰੀ ਕਰ ਦਿੱਤੀ ਗਈ। ਹੁਣ ਇਹ ਮੀਟਿੰਗ ਦਿੱਲੀ ਦੇ ਚੋਣ ਨਤੀਜਿਆਂ ਤੋਂ 2 ਦਿਨ ਮਗਰੋਂ ਹੋਵੇਗੀ। ਮੀਟਿੰਗ ਦੌਰਾਨ ਸਰਕਾਰ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲੇ ਲੈ ਸਕਦੀ ਹੈ। ਚਰਚਾ ਕੀਤੀ ਜਾ ਰਹੀ ਹੈ ਕਿ ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਵਿੱਚ ਕੁੱਝ ਨਵੀਆਂ ਨੀਤੀਆਂ ਲਾਗੂ ਕਰਨ ਬਾਰੇ ਵੀ ਚਰਚਾ ਹੋਵੇਗੀ। 

Recent News