menu-icon
Punjabi Story Line
  • Home
  • News
  • Punjab
  • ਪੰਜਾਬ ਦੇ ਪ੍ਰਾਈਮਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ

ਪੰਜਾਬ ਦੇ ਪ੍ਰਾਈਮਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ

ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।

Date Updated Last Updated : 14 January 2024, 06:06 PM IST
Share:

ਹਾਈਲਾਈਟਸ

  • ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ

ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਂਊਟ ਤੇ ਸਾਂਝੀ ਕੀਤੀ। ਇਸ ਤੋਂ ਪਹਿਲਾਂ ਵੀ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਸੀ। ਉਧਰ ਸਰਕਾਰ ਦੇ ਫੈਸਲੇ ਦੇ ਬਾਅਦ ਮਿਡਲ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਮਾਯੂਸੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਜਿਸ ਤਰ੍ਹਾਂ ਦੀ ਠੰਢ ਸੂਬੇ ਵਿੱਚ ਪੈ ਰਹੀ ਹੈ ਉਹ ਸਾਰਿਆਂ ਲਈ ਕਸ਼ਟਕਾਰੀ ਹੈ ਇਸ ਲਈ ਸਾਰਿਆਂ ਨੂੰ ਛੁੱਟੀਆਂ ਕੀਤੀ ਜਾਣੀਆਂ ਚਾਹੀਦੀਆਂ ਹਨ। 

ਇਹ ਸਕੂਲ ਰਹਿਣਗੇ ਖੁੱਲੇ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ। ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।

Recent News