menu-icon
Punjabi Story Line
  • Home
  • News
  • Punjab
  • Zero Electricity Bill: ਪੰਜਾਬ ਦੇ ਖਜ਼ਾਨੇ ਤੇ ਵਧ ਰਿਹਾ ਬੋਝ, 1 ਸਾਲ ਵਿੱਚ ਮੁਫਤ ਬਿਜਲੀ ਲੈਣ ਵਾਲੇ 2.89 ਲੱਖ ਉਪਭੋਗਤਾ ਵਧੇ 

Zero Electricity Bill: ਪੰਜਾਬ ਦੇ ਖਜ਼ਾਨੇ ਤੇ ਵਧ ਰਿਹਾ ਬੋਝ, 1 ਸਾਲ ਵਿੱਚ ਮੁਫਤ ਬਿਜਲੀ ਲੈਣ ਵਾਲੇ 2.89 ਲੱਖ ਉਪਭੋਗਤਾ ਵਧੇ 

ਜੇਕਰ ਪਾਵਰਕੌਮ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ ਪਤਾ ਚਲਦਾ ਹੈ ਕਿ 1 ਸਾਲ ਵਿੱਚ ਮੁਫਤ ਬਿਜਲੀ ਸੁਵਿਧਾ ਦਾ ਲਾਭ ਲੈਣ ਵਾਲੇ 2.89 ਲੱਖ ਉਪਭੋਗਤਾ ਵਧੇ ਹਨ। ਦਸੰਬਰ 2023 ਤੱਕ 36.65 ਲੱਖ ਲੋਕਾਂ ਨੇ ਜ਼ੀਰੋ ਬਿੱਲ ਪ੍ਰਾਪਤ ਕੀਤੇ ਸਨ। ਦਸੰਬਰ-2022 ਵਿੱਚ ਇਹ ਗਿਣਤੀ 33.16 ਲੱਖ ਸੀ।

Date Updated Last Updated : 12 January 2024, 12:15 PM IST
Share:

ਹਾਈਲਾਈਟਸ

  • ਇੱਕ ਸਾਲ ਵਿੱਚ ਸਬਸਿਡੀ ਦੇ ਬਿੱਲਾਂ ਵਿੱਚ 152.31 ਕਰੋੜ ਰੁਪਏ ਦਾ ਵਾਧਾ ਹੋਇਆ ਹੈ।
  • ਅਗਲੇ ਵਿੱਤੀ ਸਾਲ ਵਿੱਚ ਪੂਰੇ ਪੰਜਾਬ ਵਿੱਚ ਸਬਸਿਡੀ ਬਿੱਲ 22 ਹਜ਼ਾਰ ਕਰੋੜ ਰੁਪਏ ਆਉਣ ਦਾ ਅਨੁਮਾਨ ਹੈ।

Zero Electricity Bill: ਪੰਜਾਬ ਦੀ ਆਪ ਸਰਕਾਰ ਵਲੋਂ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਦਿੱਤੀ ਗਈ ਹੈ। ਪਰ ਹੁਣ ਇਸ ਯੋਜਨਾ ਦਾ ਲਾਭ ਲੈਣ ਵਾਲੇ ਉਪਭੋਗਤਾਵਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਨਾਲ ਪੰਜਾਬ ਦੇ ਖਜ਼ਾਨੇ ਤੇ ਬੋਝ ਵਧਦਾ ਜਾ ਰਿਹਾ ਹੈ। ਲੋਕ ਬਿਜਲੀ ਦੇ ਬਿੱਲ ਭਰਨ ਤੋਂ ਬਚਣ ਲਈ ਕਈ ਜੁਗਾੜ ਲਾ ਰਹੇ ਹਨ। ਕਈ ਲੋਕਾਂ ਨੇ ਮੁਫ਼ਤ ਬਿਜਲੀ ਦਾ ਲਾਭ ਲੈਣ ਲਈ ਇਕੋ ਘਰ ਵਿੱਚ 2-2 ਮੀਟਰ ਲਗਵਾ ਲਗੇ ਹਨ। ਜੇਕਰ ਪਾਵਰਕੌਮ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ ਪਤਾ ਚਲਦਾ ਹੈ ਕਿ 1 ਸਾਲ ਵਿੱਚ ਮੁਫਤ ਬਿਜਲੀ ਸੁਵਿਧਾ ਦਾ ਲਾਭ ਲੈਣ ਵਾਲੇ 2.89 ਲੱਖ ਉਪਭੋਗਤਾ ਵਧੇ ਹਨ। ਦਸੰਬਰ 2023 ਤੱਕ 36.65 ਲੱਖ ਲੋਕਾਂ ਨੇ ਜ਼ੀਰੋ ਬਿੱਲ ਪ੍ਰਾਪਤ ਕੀਤੇ ਸਨ। ਦਸੰਬਰ-2022 ਵਿੱਚ ਇਹ ਗਿਣਤੀ 33.16 ਲੱਖ ਸੀ। ਇੱਕ ਸਾਲ ਵਿੱਚ ਮੁਫਤ ਬਿਜਲੀ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਵਿੱਚ 2.89 ਲੱਖ ਦਾ ਵਾਧਾ ਹੋਇਆ ਹੈ।

ਦਸੰਬਰ 2023 ਤੱਕ ਸਬਸਿਡੀ ਦਾ ਬਿੱਲ 540.59 ਕਰੋੜ ਰੁਪਏ

ਪੰਜਾਬ ਵਿੱਚ ਬਿਜਲੀ ਵਿਭਾਗ ਵੱਲੋਂ ਘਰੇਲੂ ਮੀਟਰਾਂ ’ਤੇ ਸਬਸਿਡੀ ਦਿੱਤੀ ਜਾਂਦੀ ਹੈ। ਮਾਹਿਰਾਂ ਅਨੁਸਾਰ ਪਹਿਲਾਂ ਜਿਨ੍ਹਾਂ ਘਰਾਂ ਦਾ ਇੱਕ ਮੀਟਰ ਸੀ, ਉਨ੍ਹਾਂ ਦੀ ਗਿਣਤੀ ਹੁਣ 2 ਹੋ ਗਈ ਹੈ। ਇਸ ਕਾਰਨ ਸਿੱਧੇ ਤੌਰ 'ਤੇ ਖਪਤਕਾਰਾਂ ਦੀ ਗਿਣਤੀ ਵਧੀ ਹੈ। ਦਸੰਬਰ 2023 ਤੱਕ ਸਬਸਿਡੀ ਦਾ ਬਿੱਲ 540.59 ਕਰੋੜ ਰੁਪਏ ਹੈ। ਜਦੋਂ ਕਿ ਦਸੰਬਰ 2022 ਤੱਕ ਇਹ 388.28 ਕਰੋੜ ਰੁਪਏ ਸੀ। ਇੱਕ ਸਾਲ ਵਿੱਚ ਸਬਸਿਡੀ ਦੇ ਬਿੱਲਾਂ ਵਿੱਚ 152.31 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਅਗਲੇ ਵਿੱਤੀ ਸਾਲ ਵਿੱਚ ਪੂਰੇ ਪੰਜਾਬ ਵਿੱਚ ਸਬਸਿਡੀ ਬਿੱਲ 22 ਹਜ਼ਾਰ ਕਰੋੜ ਰੁਪਏ ਆਉਣ ਦਾ ਅਨੁਮਾਨ ਹੈ। ਇਸ ਵਿੱਚ ਘਰੇਲੂ ਖਪਤਕਾਰਾਂ ਦੇ 9 ਹਜ਼ਾਰ ਕਰੋੜ ਰੁਪਏ ਦੇ ਬਿੱਲ ਵੀ ਸ਼ਾਮਲ ਹਨ। ਖੇਤੀ ਮੀਟਰਾਂ ਦਾ ਬਿੱਲ 10 ਹਜ਼ਾਰ ਕਰੋੜ ਰੁਪਏ ਅਤੇ ਉਦਯੋਗਿਕ ਸਬਸਿਡੀ 3000 ਕਰੋੜ ਰੁਪਏ ਹੋਵੇਗੀ। ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਨੂੰ ਰੋਜ਼ਾਨਾ ਔਸਤਨ 60.27 ਕਰੋੜ ਰੁਪਏ ਸਬਸਿਡੀ ਵਜੋਂ ਅਦਾ ਕਰਨੇ ਪੈਣਗੇ।

Recent News