menu-icon
Punjabi Story Line
  • Home
  • News
  • Punjab
  • Punjab ਦੇ ਇੰਨ੍ਹਾਂ ਤਿੰਨ ਜਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ, ਸੰਸਦ ਮੈਂਬਰ ਨੇ ਹੁਕਮਾਂ ਦੀ ਕਾਪੀ ਕੀਤੀ ਜਨਤਕ

Punjab ਦੇ ਇੰਨ੍ਹਾਂ ਤਿੰਨ ਜਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ, ਸੰਸਦ ਮੈਂਬਰ ਨੇ ਹੁਕਮਾਂ ਦੀ ਕਾਪੀ ਕੀਤੀ ਜਨਤਕ

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇੰਟਰਨੈਟ ਸੇਵਾਵਾਂ ਬਹਾਲ ਨਾ ਕੀਤੀਆਂ ਗਈਆਂ ਤਾਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਵੱਖਰੇ ਮੋਰਚੇ ਖੋਲ੍ਹੇ ਜਾਣਗੇ ਅਤੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Date Updated Last Updated : 14 February 2024, 08:57 PM IST
Share:

Punjab News: ਕਿਸਾਨੀ ਅੰਦੋਲਨ ਕਾਰਨ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਦੇ 7 ਜਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕੀਤੀਆਂ ਹੋਈਆਂ ਹਨ ਉੱਥੇ ਹੀ ਹੁਣ ਪੰਜਾਬ ਦੇ ਫਤਿਹਗੜ੍ਹ ਸਾਹਿਬ,ਸੰਗਰੂਰ ਤੇ ਪਟਿਆਲਾ ਵਿੱਚ ਵੀ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਕਾਪੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਬੁੱਧਵਾਰ ਨੂੰ ਜਨਤਕ ਕੀਤੀ। ਉਨ੍ਹਾਂ ਨੇ ਹੀ ਰੋਸ ਜਾਹਰ ਕਰਦੇ ਹੋਏ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ।

ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਨਾਲ ਸੰਪਰਕ ਕਰਨ ਤੇ ਮਿਲੀ ਜਾਣਕਾਰੀ

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਦੱਸਿਆ ਕਿ 13 ਫਰਵਰੀ ਨੂੰ ਜਦੋਂ ਕਿਸਾਨ ਫਤਹਿਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹੈ। ਕਈ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ ਸਨ ਅਤੇ ਹੋਰ ਥਾਵਾਂ ਤੇ ਚੱਲ ਰਹੀਆਂ ਸਨ। ਇਸ ਕਾਰਨ ਉਨ੍ਹਾਂ ਸੋਚਿਆ ਕਿ ਕੋਈ ਤਕਨੀਕੀ ਸਮੱਸਿਆ ਹੋ ਸਕਦੀ ਹੈ। ਪਰ ਜਦੋਂ ਬੁੱਧਵਾਰ ਤੱਕ ਇੰਟਰਨੈੱਟ ਸੇਵਾਵਾਂ ਨਾ ਸ਼ੁਰੂ ਹੋਈਆਂ ਤਾਂ ਉਨ੍ਹਾਂ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਨਾਲ ਸੰਪਰਕ ਕੀਤਾ। ਉਥੋਂ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ਵਿਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

Recent News