ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ।
2004 ਵਿੱਚ ਬੈਰਕ ਨੰਬਰ-7 ਤੋਂ ਪੁੱਟੀ ਸੀ 92 ਫੁੱਟ ਲੰਬੀ ਸੁਰੰਗ
20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁਡੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭੌਰਾ ਅਤੇ ਜਗਤਾਰ ਸਿੰਘ ਤਾਰਾ ਤੋਂ ਇਲਾਵਾ ਉਨ੍ਹਾਂ ਦੇ ਰਸੋਈਏ ਅਤੇ ਕਤਲ ਕੇਸ ਵਿੱਚ ਸ਼ਾਮਲ ਦੇਵ ਸਿੰਘ ਦੇਵੀ ਜੇਲ੍ਹ ਵਿੱਚੋਂ ਸੁਰੰਗ ਪੁੱਟ ਕੇ ਫਰਾਰ ਹੋ ਗਏ ਸਨ। ਦੋਸ਼ੀ ਨੇ ਟਾਇਲਟ ਸੀਟ ਨੂੰ ਉਖਾੜ ਕੇ ਬੈਰਕ ਦੇ ਅੰਦਰ 94 ਫੁੱਟ ਲੰਬੀ ਸੁਰੰਗ ਪੁੱਟੀ ਸੀ। ਇਸ ਸੁਰੰਗ ਵਿੱਚ ਇੱਕ ਸਮੇਂ ਵਿੱਚ ਸਿਰਫ਼ ਇੱਕ ਵਿਅਕਤੀ ਹੀ ਜਾ ਸਕਦਾ ਸੀ। ਸੁਰੰਗ ਪੁੱਟਦੇ ਸਮੇਂ ਇਧਰ-ਉਧਰ ਮਿੱਟੀ ਨੂੰ ਡਿੱਗਣ ਤੋਂ ਰੋਕਣ ਲਈ ਦੋਸ਼ੀ ਇਸ 'ਤੇ ਨਾਲੋ-ਨਾਲ ਮਿੱਟੀ ਦਾ ਲੇਪ ਕਰ ਦਿੰਦੇ ਸਨ। ਬੁਡੈਲ ਜੇਲ੍ਹ ਦੀ ਕੰਧ ਤੱਕ ਸੁਰੰਗ ਪੁੱਟੀ ਗਈ ਸੀ, ਜਿਸ ਤੱਕ ਪਹੁੰਚਣ ਤੋਂ ਬਾਅਦ ਮੁਲਜ਼ਮ ਕੰਧ ਟੱਪ ਕੇ ਭੱਜੇ ਸਨ।