menu-icon
Punjabi Story Line
  • Home
  • News
  • Punjab
  • ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਅੱਜ ਕਰਨਗੇ ਹੜਤਾਲ, ਪੁਰਾਣੀ ਪੈਨਸ਼ਨ,6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ

ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਅੱਜ ਕਰਨਗੇ ਹੜਤਾਲ, ਪੁਰਾਣੀ ਪੈਨਸ਼ਨ,6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ

ਸੋਮਵਾਰ ਨੂੰ ਸਰਕਾਰੀ ਕੰਮ ਕਰਵਾਉਣ ਲਈ ਲੋਕਾਂ ਦੀ ਜ਼ਿਆਦਾ ਭੀੜ ਹੁੰਦੀ ਹੈ। ਅਜਿਹੇ 'ਚ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।

Date Updated Last Updated : 04 December 2023, 10:48 AM IST
Share:

ਪੰਜਾਬ ਦੇ ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਹੜਤਾਲ 'ਤੇ ਹਨ। ਮੁਲਾਜ਼ਮ ਯੂਨੀਅਨ ਵੱਲੋਂ ਅੱਜ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਡੀਸੀ ਦਫਤਰ ਦੇ ਸਾਰੇ ਵਿਭਾਗਾਂ ਦੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ ਬੈਠਣਗੇ। ਇਹ ਐਲਾਨ PSMSU ਪੰਜਾਬ ਵੱਲੋਂ ਕੀਤਾ ਗਿਆ ਹੈ।  ਦੱਸ ਦਈਏ ਕਿ ਇਹ ਹੜਤਾਲ ਪੁਰਾਣੀ ਪੈਨਸ਼ਨ, ਡੀਏ, ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ, ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ, ਵੱਖ-ਵੱਖ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਦੀ ਨਿਯੁਕਤੀ, 200 ਰੁਪਏ ਵਿਕਾਸ ਟੈਕਸ ਦੀ ਕਟੌਤੀ ਰੋਕਣ ਨੂੰ ਲੈ ਕੇ ਚੱਲ ਰਹੀ ਹੈ। ਇਹ ਪ੍ਰਦਰਸ਼ਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਹੈ।

 

ਹਾਜ਼ਰੀ ਲਗਾ ਕੇ ਕਰਨਗੇ ਹੜਤਾਲ

ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਵਿੱਚ 42 ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹਨ। ਸੋਮਵਾਰ ਨੂੰ ਸਾਰੇ ਮੁਲਾਜ਼ਮ ਆਪਣੀ ਹਾਜ਼ਰੀ ਲਗਵਾ ਕੇ ਡੀਸੀ ਦਫ਼ਤਰ ਦੇ ਬਾਹਰ ਧਰਨੇ ਤੇ ਬੈਠ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨਗੇ। ਸਾਰੇ ਕਰਮਚਾਰੀਆਂ ਨੇ 10 ਵਜੇ ਇਕੱਠੇ ਹੋਣ ਦਾ ਸਮਾਂ ਤੈਅ ਕੀਤਾ ਹੈ।

 

42 ਵਿਭਾਗਾਂ ਦਾ ਕੰਮ ਠੱਪ

ਪ੍ਰਾਪਤ ਜਾਣਕਾਰੀ ਅਨੁਸਾਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਕਾਰਨ ਕਰੀਬ 42 ਵਿਭਾਗਾਂ ਦਾ ਕੰਮ ਠੱਪ ਹੈ। ਹੜਤਾਲ ਵਿੱਚ ਨਿਗਮ ਦੇ ਸਰਕਾਰੀ ਮੁਲਾਜ਼ਮ ਅਤੇ ਕਲੈਰੀਕਲ ਲੋਕ ਸ਼ਾਮਲ ਹੋਏ। ਸੇਵਾ ਕੇਂਦਰਾਂ ਦੇ ਪਿਛਲੇ ਡੈਸਕ 'ਤੇ ਕੰਮ ਕਰਦੇ ਸਾਰੇ ਲੋਕ ਹੜਤਾਲ 'ਤੇ ਹਨ।

Tags :

Recent News