menu-icon
Punjabi Story Line
  • Home
  • News
  • Punjab
  • Jalandhar ਰਾਜ ਪੱਧਰੀ ਸਮਾਗਮ ‘ਚ ਰਾਜਪਾਲ ਕਰਨੇ ਸ਼ਿਰਕਤ, PM ਮੋਦੀ ਅੰਮ੍ਰਿਤ ਭਾਰਤ ਯੋਜਨਾ ਤਹਿਤ ਪ੍ਰੋਜੈਕਟਾਂ ਦਾ ਕਰਨਗੇ ਵਰਚੁਅਲ ਉਦਘਾਟਨ

Jalandhar ਰਾਜ ਪੱਧਰੀ ਸਮਾਗਮ ‘ਚ ਰਾਜਪਾਲ ਕਰਨੇ ਸ਼ਿਰਕਤ, PM ਮੋਦੀ ਅੰਮ੍ਰਿਤ ਭਾਰਤ ਯੋਜਨਾ ਤਹਿਤ ਪ੍ਰੋਜੈਕਟਾਂ ਦਾ ਕਰਨਗੇ ਵਰਚੁਅਲ ਉਦਘਾਟਨ

ਜਾਣਕਾਰੀ ਅਨੁਸਾਰ ਦਿੱਲੀ ਪਬਲਿਕ ਸਕੂਲ ਅਤੇ ਜਲੰਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਸਵੇਰੇ 10.45 ਵਜੇ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 12.20 ਵਜੇ ਵਰਚੁਅਲ ਉਦਘਾਟਨ ਕਰਨਗੇ।

Date Updated Last Updated : 26 February 2024, 09:27 AM IST
Share:

Punjab News: ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਮ੍ਰਿਤ ਭਾਰਤ ਯੋਜਨਾ ਤਹਿਤ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ROB ਅਤੇ RUB ਵਰਗੇ 554 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਜਿਸ ਦਾ ਕਈ ਥਾਵਾਂ 'ਤੇ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ਇਸੇ ਲੜੀ ਤਹਿਤ ਅੱਜ ਜਲੰਧਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਮੁੱਖ ਤੌਰ 'ਤੇ ਰਾਜਪਾਲ ਪੁਰੋਹਿਤ ਸ਼ਾਮਲ ਹੋਣਗੇ।

ਰਾਜਪਾਲ ਸਮੇਤ ਕਈ ਵੱਡੇ ਆਗੂ ਕਰਨਗੇ ਸ਼ਿਰਕਤ

ਸਿਟੀ ਰੇਲਵੇ ਸਟੇਸ਼ਨ 'ਤੇ ਇਸ ਸਬੰਧੀ ਇਕ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਸੰਸਦ ਮੈਂਬਰ ਸੁਸ਼ੀਲ ਰਿੰਕੂ,ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡੀ.ਆਰ.ਐਮ ਅਤੇ ਹੋਰ ਆਗੂ ਤੇ ਅਧਿਕਾਰੀ ਸ਼ਿਰਕਤ ਕਰਨਗੇ|ਇਸ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਸਰਕੂਲੇਟਿੰਗ ਏਰੀਆ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ।

ਸੁਰੱਖਿਆ ਦੇ ਪੁਖਤਾ ਪ੍ਰਬੰਧ

ਜ਼ਿਲ੍ਹਾ ਪੁਲਿਸ ਨੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਆਮਦ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਹੈ। ਐਤਵਾਰ ਨੂੰ ਸਟੇਸ਼ਨ ਦੇ ਬਾਹਰ ਬੈਰੀਕੇਡਿੰਗ ਕੀਤੀ ਗਈ ਸੀ। ਸੁਰੱਖਿਆ ਨੂੰ ਲੈ ਕੇ ਪੁਲਿਸ ਬਲ ਦੀ ਵੀ ਤਾਇਨਾਤ ਕੀਤੀ ਗਈ ਹੈ। ਬੰਬ ਨਿਰੋਧਕ ਦਸਤੇ, ਡਾਗ ਸਕੁਐਡ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਵੀ ਚੌਕਸ ਹਨ।

Recent News