menu-icon
Punjabi Story Line
  • Home
  • News
  • Punjab
  • Jalandhar: ਦੁਬਈ 'ਚ ਜਲੰਧਰ ਦੇ ਨੌਜਵਾਨ ਦੀ ਹੱਤਿਆ, ਗੁਰਦੁਆਰੇ ਤੋਂ ਵਾਪਸ ਆਉਂਦੇ ਸਮੇਂ ਪੰਜਾਬ ਮੁੰਡਿਆਂ ਨੇ ਹੀ ਕੀਤਾ ਹਮਲਾ 

Jalandhar: ਦੁਬਈ 'ਚ ਜਲੰਧਰ ਦੇ ਨੌਜਵਾਨ ਦੀ ਹੱਤਿਆ, ਗੁਰਦੁਆਰੇ ਤੋਂ ਵਾਪਸ ਆਉਂਦੇ ਸਮੇਂ ਪੰਜਾਬ ਮੁੰਡਿਆਂ ਨੇ ਹੀ ਕੀਤਾ ਹਮਲਾ 

ਪੰਕਜ ਕਰੀਬ 13 ਸਾਲ ਪਹਿਲਾਂ ਦੁਬਈ ਗਿਆ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਫੋਰਮੈਨ ਵਜੋਂ ਕੰਮ ਕਰਦਾ ਸੀ। ਹਰ ਸਾਲ ਇੱਕ ਵਾਰ ਉਹ ਛੁੱਟੀ 'ਤੇ ਪੰਜਾਬ ਆਉਂਦਾ ਸੀ।

Date Updated Last Updated : 07 May 2024, 03:44 PM IST
Share:

ਪੰਜਾਬ ਨਿਊਜ। ਜਲੰਧਰ ਛਾਉਣੀ ਦੇ ਨਾਲ ਲੱਗਦੇ ਪਿੰਡ ਪੱਤੀ ਸੇਖੋਂ, ਜਮਸ਼ੇਰ ਖਾਸ ਦੇ ਵਸਨੀਕ 34 ਸਾਲਾ ਨੌਜਵਾਨ ਦਾ ਦੁਬਈ ਵਿੱਚ ਹੋਈ ਲੜਾਈ ਤੋਂ ਬਾਅਦ ਇੱਕ ਪੰਜਾਬੀ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪੰਕਜ ਦੌਲ ਪੁੱਤਰ ਬਲਵਿੰਦਰ ਵਜੋਂ ਹੋਈ ਹੈ। ਪੰਕਜ ਦੇ ਨਾਲ ਕੰਮ ਕਰਨ ਵਾਲੇ ਸਾਥੀਆਂ ਨੇ ਰਾਤ ਕਰੀਬ ਸਾਢੇ 9 ਵਜੇ ਇਸ ਦੀ ਸੂਚਨਾ ਉਸਦੇ ਛੋਟੇ ਭਰਾ ਗੁਰਪ੍ਰੀਤ ਦੌਲ ਉਰਫ ਗੋਪੀ ਨੂੰ ਦਿੱਤੀ ਸੀ। ਪੰਕਜ ਦੀ ਮੌਤ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ।

ਸਿੱਖ ਨੌਜਵਾਨਾਂ ਨਾਲ ਪੰਕਜ ਦਾ ਹੋਇਆ ਸੀ ਝਗੜਾ

ਜਾਣਕਾਰੀ ਮੁਤਾਬਕ ਪੰਕਜ ਦੌਲ ਐਤਵਾਰ ਨੂੰ ਦੁਬਈ ਦੇ ਅਲਕੋਜ਼ ਸਥਿਤ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਕੁਝ ਪਗੜੀਧਾਰੀ ਨੌਜਵਾਨਾਂ ਦਾ ਪੰਕਜ ਨਾਲ ਮਾਮੂਲੀ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਉਕਤ ਨੌਜਵਾਨਾਂ ਨੇ ਪੰਕਜ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਪੰਕਜ ਘਟਨਾ ਵਾਲੀ ਥਾਂ 'ਤੇ ਦਰਦ ਨਾਲ ਚੀਕਦਾ ਰਿਹਾ। ਕੁਝ ਸਮੇਂ ਬਾਅਦ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਨੇ ਮਾਮਲੇ ਦੀ ਜਾਂਚ ਕਰ ਦਿੱਤੀ ਸ਼ੁਰੂ

ਪਿੱਛੇ ਆ ਰਹੇ ਪੰਕਜ ਦੇ ਦੋਸਤਾਂ ਨੇ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਉਥੋਂ ਭੱਜ ਗਏ। ਜਿਸ ਤੋਂ ਬਾਅਦ ਅਲਕੋਜ਼ ਸਿਟੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ। ਪੁਲਸ ਨੇ ਤੁਰੰਤ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਝ ਸਮੇਂ ਬਾਅਦ ਪੁਲਿਸ ਨੇ ਉਕਤ ਕਾਤਲਾਂ ਨੂੰ ਸ਼ਹਿਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ।

Recent News