menu-icon
Punjabi Story Line
  • Home
  • News
  • Punjab
  • ਜਸਵੀਰ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਜਸਵੀਰ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਦੱਸ ਦਈਏ ਕਿ ਜਸਵੀਰ ਸਿੰਘ ਗੜ੍ਹੀ ਬਸਪਾ ਦੇ ਸੂਬਾ ਪ੍ਰਧਾਨ ਰਹੇ ਹਨ। ਬਸਪਾ ਨਾਲ ਨਾਰਾਜ਼ਗੀ ਤੋਂ ਬਾਅਦ ਜਸਵੀਰ ਗੜ੍ਹੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸੀ। 

Date Updated Last Updated : 10 March 2025, 10:02 PM IST
Share:

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤੇ ਜਾਣਗੇ। ਦੱਸ ਦਈਏ ਕਿ ਜਸਵੀਰ ਸਿੰਘ ਗੜ੍ਹੀ ਬਸਪਾ ਦੇ ਸੂਬਾ ਪ੍ਰਧਾਨ ਰਹੇ ਹਨ। ਬਸਪਾ ਨਾਲ ਨਾਰਾਜ਼ਗੀ ਤੋਂ ਬਾਅਦ ਜਸਵੀਰ ਗੜ੍ਹੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸੀ। 

ਇਹ ਸਖਸ਼ੀਅਤਾਂ ਰਹੀਆਂ ਹਾਜ਼ਰ 

ਇਸ ਸਮਾਗਮ ਵਿੱਚ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਸੁੱਖੀ, ਜਸਵੀਰ ਸਿੰਘ ਔਲੀਆਪੁਰ, ਗੁਰਲਾਲ ਸੈਲਾ, ਪੰਜਾਬ ਚੇਅਰਮੈਨ ਨਵਜੋਤ ਸਿੰਘ ਜਰਗ ਜੈਨਕੋ, ਡਾ. ਜਸਪ੍ਰੀਤ ਬੀਜਾ,  ਗੁਰੁ ਰਵੀਦਾਸ ਸਭਾ ਚੰਡੀਗੜ੍ਹ ਦੇ ਪ੍ਰਧਾਨ ਓ.ਪੀ.ਚੋਪੜਾ, ਕਰਮਚਾਰੀ ਯੂਨੀਅਨ ਦੇ ਆਗੂ ਹਰਨੇਕ ਚੰਨੀ, ਪ੍ਰਧਾਨ ਰਵੀਇੰਦਰ ਬੀਕਾ, ਜੇ.ਈ ਰਜਿੰਦਰ ਕੁਮਾਰ, ਹਰਜੋਤ ਰਿੱਕੀ; ਸੁਖਵਿੰਦਰ ਲਾਖਾ, ਬੀ.ਆਰ.ਅੰਬੇਦਕਰ ਸਭਾ ਮੁਹਾਲੀ ਦੇ ਆਗੂ ਸ਼੍ਰੀਮਤੀ ਗੁਰਦੀਪ ਕੌਰ, ਅਨਿਲ ਕੁਮਾਰ; ਕੁਲਦੀਪ ਸਿੰਘ, ਮਲਕੀਤ ਸਾਂਪਲਾ, ਡਾ. ਵਿਕਰਮ ਸਿੰਘ ਹਨੀ, ਜਸਬੀਰ ਸਿੰਘ ਔਜਲਾ, ਐਮ.ਸੀ. ਪਰਵਿੰਦਰ ਕੁਮਾਰ ਪੰਮਾ, ਜਸਵੰਤ ਤੂਰ, ਰਾਜ ਬਹਾਦਰ, ਜੁਆਇੰਟ ਸਕੱਤਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Recent News