ਡਾ. ਅੰਬੇਡਕਰ ਬੁੱਤ ਤੋੜਨ ਦੀ ਘਟਨਾ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਦਾ ਵੱਡਾ ਬਿਆਨ
ਉਹਨਾਂ ਨੇ ਇਸ ਘਟਨਾ ਉਪਰ ਗੰਭੀਰ ਚਿੰਤਨ ਕਰਦੇ ਹੋਏ ਕਿਹਾ ਕਿ ਇਹ ਘਟਨਾ ਦੇਸ਼ ਦੇ ਘੱਟ ਗਿਣਤੀਆਂ ਅਤੇ ਦੱਬੇ-ਕੁਚਲੇ ਵਰਗਾਂ ਵਿਰੁੱਧ ਵੱਧ ਰਹੀ ਨਫ਼ਰਤ ਦਾ ਨਤੀਜਾ ਹੈ। ਨਾਲ ਹੀ ਕਿਹਾ ਕਿ ਇਹੋ ਜਿਹਆਂ ਘਟਨਾਵਾਂ ਮਗਰੋਂ ਨਫ਼ਰਤ ਫੈਲਾਉਣ ਦੀ ਬਜਾਏ ਦੋਸ਼ੀਆਂ ਦੀ ਦੇਸ਼ ਵਿਰੋਧੀ ਸੋਚ ਨੂੰ ਬੇਨਕਾਬ ਕਰਨ ਵੱਲ ਧਿਆਨ ਦੇਣਾ ਚਾਹੀਦਾ।
Last Updated :
27 January 2025, 04:30 PM IST
Courtesy: file photo
ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਘਟਨਾ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਮਣੇ ਆਇਆ। ਉਹਨਾਂ ਨੇ ਇਸ ਘਟਨਾ ਉਪਰ ਗੰਭੀਰ ਚਿੰਤਨ ਕਰਦੇ ਹੋਏ ਕਿਹਾ ਕਿ ਇਹ ਘਟਨਾ ਦੇਸ਼ ਦੇ ਘੱਟ ਗਿਣਤੀਆਂ ਅਤੇ ਦੱਬੇ-ਕੁਚਲੇ ਵਰਗਾਂ ਵਿਰੁੱਧ ਵੱਧ ਰਹੀ ਨਫ਼ਰਤ ਦਾ ਨਤੀਜਾ ਹੈ। ਇਸਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤੇ ਇਸਦੇ ਪਿੱਛੇ ਦੀ ਸਾਜਿਸ਼ ਦਾ ਪਰਦਾਫਾਸ਼ ਹੋਣਾ ਚਾਹੀਦਾ।
ਸਿਆਸੀ ਆਗੂ ਦੀ ਬਿਆਨਬਾਜ਼ੀ ਦਾ ਖੰਡਨ
ਜਥੇਦਾਰ ਨੇ ਨਾਂਅ ਨਾ ਲੈਂਦੇ ਹੋਏ ਇੱਕ ਸਿਆਸੀ ਆਗੂ ਵੱਲੋਂ ਦਿੱਤੀ ਗਈ ਗਲਤ ਬਿਆਨਬਾਜ਼ੀ ਦਾ ਖੰਡਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕੁੱਝ ਲੋਕ ਕਹਿ ਰਹੇ ਹਨ ਕਿ ਇਹ ਘਟਨਾ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਵਿੱਚ ਵਾਪਰੀ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਫੈਲਾਉਣ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ। ਇਹੋ ਜਿਹਆਂ ਘਟਨਾਵਾਂ ਮਗਰੋਂ ਨਫ਼ਰਤ ਫੈਲਾਉਣ ਦੀ ਬਜਾਏ ਦੋਸ਼ੀਆਂ ਦੀ ਦੇਸ਼ ਵਿਰੋਧੀ ਸੋਚ ਨੂੰ ਬੇਨਕਾਬ ਕਰਨ ਵੱਲ ਧਿਆਨ ਦੇਣਾ ਚਾਹੀਦਾ।
ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਜਥੇਦਾਰ ਹਰਪ੍ਰੀਤ ਸਿੰਘ ਨੇ ਭਾਈਚਾਰਕ ਤੌਰ 'ਤੇ ਸਾਂਝ ਨੂੰ ਮਜ਼ਬੂਤ ਬਣਾਉਣ ਅਤੇ ਮਾਹੌਲ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰ ਭਾਰਤੀ ਦਾ ਫਰਜ਼ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੂਰਤੀ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ।