menu-icon
Punjabi Story Line
  • Home
  • News
  • Punjab
  • ਮਨਜਿੰਦਰ ਸਿਰਸਾ ਨਾਲ ਮੁਲਾਕਾਤ ਦੇ 24 ਘੰਟੇ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ

ਮਨਜਿੰਦਰ ਸਿਰਸਾ ਨਾਲ ਮੁਲਾਕਾਤ ਦੇ 24 ਘੰਟੇ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਮੀਟਿੰਗ ਵਿੱਚ ਜਾਂਚ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਸੀ।

Date Updated Last Updated : 10 February 2025, 05:07 PM IST
Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ। ਇਹ ਮੀਟਿੰਗ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ, ਜਿਸਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਉਥੇ ਹੀ ਦੂਜੇ ਪਾਸੇ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। 

ਕਈ ਮੈਂਬਰਾਂ ਨੇ ਕੀਤਾ ਫੈਸਲੇ ਦਾ ਵਿਰੋਧ 

ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ। ਜਿਸਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ। ਇਸ ਦੌਰਾਨ ਕੁੱਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਸ ਫੈਸਲੇ ਦਾ ਵਿਰੋਧ ਵੀ ਕੀਤਾ, ਪਰ ਇਹ ਫੈਸਲਾ ਬਹੁਮਤ ਨਾਲ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਚੱਲ ਰਹੀ ਸੀ।

28 ਜਨਵਰੀ ਨੂੰ ਹੋਣੀ ਸੀ ਮੀਟਿੰਗ 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਗਿਆਨੀ ਹਰਪ੍ਰੀਤ ਸਿੰਘ ਦੇ ਮੁੱਦੇ 'ਤੇ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਈ ਸੀ। ਪਰ ਗਿਆਨੀ ਰਘਬੀਰ ਸਿੰਘ ਨੇ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਸੀ।  ਉਨ੍ਹਾਂ ਕਿਹਾ ਸੀ ਕਿ ਇਹ ਮੀਟਿੰਗ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਦੁਬਾਰਾ ਬੁਲਾਈ ਜਾਵੇਗੀ। ਇਸੇ ਦਰਮਿਆਨ ਹੁਣ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਬੁਲਾ ਕੇ ਸਖਤ ਫੈਸਲਾ ਲਿਆ ਗਿਆ। 

Recent News