menu-icon
Punjabi Story Line
  • Home
  • News
  • Punjab
  • ਕੇਜਰੀਵਾਲ ਤੇ ਮਾਨ ਅੱਜ ਹੁਸ਼ਿਆਰਪੁਰ ਚ ਕਰਨਗੇ ਕ੍ਰਾਂਤੀ ਰੈਲੀ

ਕੇਜਰੀਵਾਲ ਤੇ ਮਾਨ ਅੱਜ ਹੁਸ਼ਿਆਰਪੁਰ ਚ ਕਰਨਗੇ ਕ੍ਰਾਂਤੀ ਰੈਲੀ

ਪੰਜਾਬ ਦੇ ਲੋਕਾਂ ਨੂੰ ਲੁਭਾਉਣ ਲਈ ਪ੍ਰੋਜੈਕਟਾਂ ਦੇ ਉਦਘਾਟਨ ਤੇ ਨੀਂਹ ਪੱਥਰ ਰੱਖਣ ਦਾ ਕੰਮ ਤੇਜ਼ ਹੋ ਗਿਆ ਹੈ। ਹੁਸ਼ਿਆਰਪੁਰ ਵਿੱਚ 900 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ।

Date Updated Last Updated : 18 November 2023, 08:58 AM IST
Share:

ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਲੋਕਾਂ ਨੂੰ ਲੁਭਾਉਣ ਲਈ ਪ੍ਰੋਜੈਕਟਾਂ ਦੇ ਉਦਘਾਟਨ ਤੇ ਨੀਂਹ ਪੱਥਰ ਰੱਖਣ ਦਾ ਕੰਮ ਤੇਜ਼ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ  ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨਗੇ। ਇਸ ਦੌਰਾਨ 900 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ। ਇਸ ਰੈਲੀ ਨੂੰ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਨਾਲ ਜੋੜਿਆ ਜਾ ਰਿਹਾ ਹੈ। 'ਆਪ' ਦੇ ਪੰਜਾਬ 'ਚ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਕੇਜਰੀਵਾਲ ਸ਼ਨੀਵਾਰ ਨੂੰ ਵਿਕਾਸ ਕ੍ਰਾਂਤੀ ਰੈਲੀ 'ਚ ਹਿੱਸਾ ਲੈਣ ਹੁਸ਼ਿਆਰਪੁਰ ਆਉਣਗੇ। ਇਸ ਦੌਰਾਨ ਕੇਜਰੀਵਾਲ ਅਤੇ ਸੀਐਮ ਮਾਨ ਦੁਆਬੇ ਵਿੱਚ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟ, ਮੈਡੀਕਲ ਸਿੱਖਿਆ ਸਹੂਲਤ ਅਤੇ ਫੌਜ ਸਿਖਲਾਈ ਸੰਸਥਾ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 23 ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ’ਤੇ ਖੇਡ ਸਹੂਲਤਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦਾ ਨੀਂਹ ਪੱਥਰ ਰੈਲੀ ਦੌਰਾਨ ਰੱਖਿਆ ਜਾਵੇਗਾ।

Recent News