menu-icon
Punjabi Story Line
  • Home
  • News
  • Punjab
  • Kissan Andolan 2.0: ਪੈਦਲ, ਬੱਸਾਂ ਅਤੇ ਰੇਲਾਂ ਰਾਹੀਂ ਅੱਜ ਕਿਸਾਨ ਕਰਨਗੇ ਦਿੱਲੀ ਵੱਲ ਕੂਚ

Kissan Andolan 2.0: ਪੈਦਲ, ਬੱਸਾਂ ਅਤੇ ਰੇਲਾਂ ਰਾਹੀਂ ਅੱਜ ਕਿਸਾਨ ਕਰਨਗੇ ਦਿੱਲੀ ਵੱਲ ਕੂਚ

Kissan Andolan 2.0: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਹਾਪੰਚਾਇਤ ਦੀ ਰੂਪਰੇਖਾ ਦੇ ਦਿੱਤੀ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।

Date Updated Last Updated : 06 March 2024, 06:56 AM IST
Share:

Kissan Andolan 2.0: 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨੀ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਅਜੇ ਤੱਕ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡੱਟੇ ਹੋਏ ਹਨ। ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਾਲਾਂਕਿ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪਹਿਲਾਂ ਹੀ ਧਰਨਾ ਦੇ ਰਹੇ ਕਿਸਾਨ ਇੱਥੇ ਬੈਠ ਕੇ ਆਪਣਾ ਰੋਸ ਜ਼ਾਹਰ ਕਰਨਗੇ।

ਹਿਸਾਰ-ਅੰਬਾਲਾ-ਚੰਡੀਗੜ੍ਹ ਹਾਈਵੇਅ ਖੁੱਲਣਾ ਹੋਇਆ ਸ਼ੁਰੂ

ਦੂਜੇ ਪਾਸੇ ਕਿਸਾਨਾਂ ਵੱਲੋਂ ਸਰਹੱਦ 'ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਹਿਸਾਰ-ਅੰਬਾਲਾ-ਚੰਡੀਗੜ੍ਹ ਹਾਈਵੇਅ (152) ਨੂੰ ਵੀ ਮੰਗਲਵਾਰ ਨੂੰ ਖੁੱਲ੍ਹਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ-ਦਿੱਲੀ ਹਾਈਵੇਅ (ਨੈਸ਼ਨਲ ਹਾਈਵੇ-44) ਨੂੰ ਖੋਲ੍ਹ ਦਿੱਤਾ ਗਿਆ ਸੀ। ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ।

10 ਮਾਰਚ ਨੂੰ ਰੋਕਿਆ ਜਾਣਗੀਆਂ ਰੇਲਾਂ

ਇਸ ਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ ਵਿੱਚ ਸ਼ੁੱਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਉੱਥੇ ਹੀ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਹਾਪੰਚਾਇਤ ਦੀ ਰੂਪਰੇਖਾ ਦੇ ਦਿੱਤੀ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ। ਇਸ ਵਿੱਚ ਦੇਸ਼ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਛੱਡ ਕੇ ਬੱਸਾਂ, ਰੇਲਾਂ ਅਤੇ ਹੋਰ ਵਾਹਨਾਂ ਰਾਹੀਂ ਦਿੱਲੀ ਜਾਣਗੇ। ਮਹਾਪੰਚਾਇਤ ਤੋਂ ਬਾਅਦ ਸਿੱਧੇ ਘਰ ਪਰਤਣਗੇ। 8 ਮਾਰਚ ਨੂੰ ਮਹਿਲਾ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਵੇਗਾ।

Recent News