Kisan Andolan: ਕਿਸਾਨ ਆਗੂਆਂ ਨੇ ਹਰਿਆਣਾ ਸਰਕਾਰ ਨੂੰ ਦੇ ਦਿੱਤਾ ਅਲਟੀਮੇਟਮ,ਪੜੋ ਪੂਰੀ ਖਬਰ

ਹਰਿਆਣਾ ਦੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਹੋਈ। ਅਧਿਕਾਰੀਆਂ ਨੇ ਕੁਝ ਸਮਾਂ ਮੰਗਿਆ ਹੈ। ਉਮੀਦ ਹੈ ਕਿ ਇਸ ਮੀਟਿੰਗ ਦੇ 16 ਅਪ੍ਰੈਲ ਤੱਕ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।

Share:

Kisan Andolan: ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਹਰਿਆਣਾ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ 17 ਅਪ੍ਰੈਲ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਚਿਤਾਵਨੀ ਦਿੱਤੀ। ਇਸ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਨੌਜਵਾਨ ਅਨੀਸ਼ ਖਟਕੜ ਨੂੰ ਮਿਲਣ ਲਈ ਸਰਕਾਰ ਨਾਲ ਸਮਝੌਤਾ ਹੋਇਆ ਹੈ। ਕਿਸਾਨ ਆਗੂਆਂ ਦਾ ਵਫ਼ਦ ਜਲਦੀ ਹੀ ਖਟਕੜ ਨੂੰ ਜੇਲ੍ਹ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਜੀਂਦ ਜੇਲ੍ਹ ਵਿੱਚ ਬੰਦ ਨੌਜਵਾਨ ਕਿਸਾਨ ਅਨੀਸ਼ ਖਟਕੜ 19 ਫਰਵਰੀ ਤੋਂ ਮਰਨ ਵਰਤ ’ਤੇ ਹੈ। ਉਸ ਦੇ ਪਰਿਵਾਰਕ ਮੈਂਬਰ ਜੇਲ੍ਹ ਵਿੱਚ ਉਸ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।

ਅਧਿਕਾਰੀਆਂ ਨੇ ਮੰਗਿਆ ਸਮਾਂ

ਹਰਿਆਣਾ ਦੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਹੋਈ। ਅਧਿਕਾਰੀਆਂ ਨੇ ਕੁਝ ਸਮਾਂ ਮੰਗਿਆ ਹੈ। ਉਮੀਦ ਹੈ ਕਿ ਇਸ ਮੀਟਿੰਗ ਦੇ 16 ਅਪ੍ਰੈਲ ਤੱਕ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕਿਸਾਨ ਆਗੂ ਅਭਿਮਨਿਊ ਕੋਹਾੜ, ਸੁਖਜੀਤ ਸਿੰਘ, ਜਸਵਿੰਦਰ ਸਿੰਘ ਲੌਂਗੋਵਾਲ ਸ਼ਾਮਲ ਹੋਏ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀ ਵੀ ਹਾਜ਼ਰ ਸਨ।

ਨਵਦੀਪ ਸਿੰਘ ਝੂਠੇ ਕੇਸ ਵਿੱਚ ਫਸਾਉਣ ਦਾ ਸਰਕਾਰ ਤੇ ਦੋਸ਼

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਨਵਦੀਪ ਸਿੰਘ ਹਰਿਆਣਾ-ਪੰਜਾਬ ਸਰਹੱਦ ’ਤੇ ਚੱਲ ਰਹੇ ਮੋਰਚੇ ਵਿੱਚ ਮੁੱਖ ਭੂਮਿਕਾ ਨਿਭਾ ਰਿਹਾ ਹੈ। ਇਸ ਲਈ ਕੇਂਦਰ ਦੇ ਉਕਸਾਉਣ 'ਤੇ ਹਰਿਆਣਾ ਸਰਕਾਰ ਨੇ ਨਵਦੀਪ ਅਤੇ ਉਸ ਦੇ ਸਾਥੀ ਗੁਰਕੀਰਤ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਮੁਹਾਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਦੀ ਜੇਲ੍ਹ ਵਿੱਚ ਦੋਵਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਇਸ ਲਈ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ।

ਇਹ ਵੀ ਪੜ੍ਹੋ