Kissan Andolan: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 33ਵਾਂ ਦਿਨ ਹੈ। ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਗੋਲੀ ਲੱਗਣ ਨਾਲ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਦੀਆਂ ਅਸਥੀਆਂ ਅੱਜ ਸ਼ੰਭੂ ਬਾਰਡਰ 'ਤੇ ਪੁੱਜ ਜਾਣਗੀਆਂ। ਅੱਜ ਕਿਸਾਨ ਇੱਥੋਂ ਕਲਸ਼ ਯਾਤਰਾ ਕੱਢ ਕੇ ਲਾਂਡਰਾ, ਮੁਹਾਲੀ, ਸਾਕੇਤਦੀ (ਪੰਚਕੂਲਾ) ਅਤੇ ਫਿਰ ਪੰਜਾਬ ਯੂਨੀਵਰਸਿਟੀ ਪੁੱਜਣਗੇ। ਸ਼ਡਿਊਲ ਮੁਤਾਬਕ ਕਲਸ਼ ਯਾਤਰਾ 17-18 ਮਾਰਚ ਨੂੰ ਪੰਚਕੂਲਾ, 2 ਦਿਨ ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ ਅਤੇ ਫਿਰ 3 ਦਿਨ ਅੰਬਾਲਾ ਜ਼ਿਲ੍ਹੇ 'ਚ ਕੱਢੀ ਜਾਵੇਗੀ।
ਕਾਲੇ ਝੰਡੇ ਦਿਖਾ ਰੋਸ ਪ੍ਰਦਰਸ਼ਨ ਕਰਨਗੇ ਕਿਸਾਨ
ਇਸ ਤੋਂ ਇਲਾਵਾਂ ਕਿਸਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਭਾਜਪਾ ਗਠਜੋੜ ਵਿਰੁੱਧ ਕਿਸਾਨ ਅੰਦੋਲਨ-2 ਦੇ ਸ਼ਹੀਦ ਸ਼ੁਭਕਰਨ ਸਿੰਘ ਅਤੇ ਹੋਰ ਸ਼ਹੀਦਾਂ ਦੇ ਨਾਂ ਦੀਆਂ ਤਖ਼ਤੀਆਂ ਅਤੇ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇਸ਼ ਭਰ ਦੇ ਨੌਜਵਾਨਾਂ ਨੂੰ ਸ਼ੰਭੂ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਇਸ ਤੋਂ ਮੋਰਚੇ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹਰਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।