menu-icon
Punjabi Story Line
  • Home
  • News
  • Punjab
  • Kissan Andolan 2: ਕਿਸਾਨਾਂ ਦਾ ਅੰਦੋਲਨ ਜਾਰੀ,ਕੱਲ ਰੋਕੀਆਂ ਸਨ ਰੇਲਾਂ,ਹੁਣ ਕੀ ਹੋਵੇਗੀ ਅੱਗੇ ਦੀ ਰਣਨੀਤੀ

Kissan Andolan 2: ਕਿਸਾਨਾਂ ਦਾ ਅੰਦੋਲਨ ਜਾਰੀ,ਕੱਲ ਰੋਕੀਆਂ ਸਨ ਰੇਲਾਂ,ਹੁਣ ਕੀ ਹੋਵੇਗੀ ਅੱਗੇ ਦੀ ਰਣਨੀਤੀ

ਕਿਸਾਨ ਅੰਦੋਲਨ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ।

Date Updated Last Updated : 11 March 2024, 07:39 AM IST
Share:

Kissan Andolan 2: ਕਿਸਾਨਾਂ ਦੇ ਵੱਲੋਂ ਐਮਐਸਪੀ ਸਮੇਤ ਹੋਰ ਮੰਗਾਂ ਨੂੰ ਲਾ ਕੇ ਪਿਛਲੇ 27 ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਯਾਨੀ 11 ਮਾਰਚ ਨੂੰ ਕਿਸਾਨਾਂ ਦਾ ਅੰਦੋਲਨ 28ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ ਪਰ ਅਜੇ ਵੀ ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਖੜ੍ਹੇ ਹਨ। ਦਸ ਦਈਏ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਉੱਥੇ ਹੀ ਸਰਕਾਰ ਨਾਲ ਹੁਣ ਤੱਕ ਚਾਰ ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਹੜਤਾਲ 'ਤੇ ਰਹਿਣਗੇ।

ਕੱਲ ਰੋਕੀਆਂ ਸਨ ਰੇਲਾਂ

ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਨੇ ਹਰਿਆਣਾ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਕੇਰਲ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਰਾਜਾਂ ਵਿੱਚ 4 ਘੰਟੇ ਲਈ ਰੇਲਾਂ ਰੋਕੀਆਂ। ਇਸ ਦੇ ਨਾਲ ਹੀ ਡੱਬਵਾਲੀ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾਵੇਗੀ। ਹੁਣ ਕਿਸਾਨ ਜਲਦੀ ਹੀ ਮੀਟਿੰਗ ਕਰਕੇ ਅੰਦੋਲਨ ਸਬੰਧੀ ਅਗਲਾ ਐਲਾਨ ਕਰਨਗੇ।

ਰਾਮਲੀਲਾ ਮੈਦਾਨ ਵਿੱਚ ਕੀਤਾ ਜਾਵੇਗਾ ਮਹਾਪੰਚਾਇਤ ਦਾ ਆਯੋਜਨ

ਉੱਤੇ ਦੂਜੇ ਪਾਸੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਨੇ ਮਹਾਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।

Recent News