Kissan Andolan: ਕਿਸਾਨਾਂ ਵੱਲੋਂ ਆਪਣੀਆਂ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਨੂੰ 24 ਦਿਨ ਪੂਰੇ ਹੋ ਗਏ ਹਨ ਅਤੇ ਅੱਜ ਸੰਘਰਸ਼ ਦਾ 25ਵਾਂ ਦਿਨ ਹੈ। ਦੱਸ ਦਈਏ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ ਅਤੇ ਕਿਸਾਨਾਂ ਦਾ ਸਾਥ ਦੇਣ ਦੇ ਲਈ ਅੱਜ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ 'ਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ 'ਤੇ ਪੁੱਜਣਗੀਆਂ। ਅੱਜ ਦੋਹਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ ਵਿੱਚ ਹੋਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਵੱਧ ਤੋਂ ਵੱਧ ਔਰਤਾਂ ਨੂੰ ਪੁੱਜਣ ਦੀ ਅਪੀਲ ਕੀਤੀ ਹੈ।
ਵੱਖ-ਵੱਖ ਰਾਜਾਂ ਤੋਂ ਕਿਸਾਨਾਂ ਨੇ ਕੀਤਾ ਦਿੱਲੀ ਕੂਚ ਸ਼ੁਰੂ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਪੱਛਮੀ ਬੰਗਾਲ ਸਮੇਤ ਵੱਖ-ਵੱਖ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਕੇਰਲ ਦੇ ਕਿਸਾਨਾਂ ਦਾ ਇੱਕ ਸਮੂਹ ਵੀਰਵਾਰ ਨੂੰ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਇਆ। ਤ੍ਰਿਪੁਰਾ, ਤਾਮਿਲਨਾਡੂ 'ਚ ਕਿਸਾਨਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ। ਜਿਸਦੇ ਰੋਸ਼ਸ ਵਿੱਚ ਕਿਸਾਨਾਂ ਨੇ ਟਰੇਨਾਂ ਨੂੰ 2 ਘੰਟੇ ਲਈ ਰੋਕਿਆ। ਜਿਸ ਕਾਰਨ ਕਿਸਾਨਾਂ ਤੇ ਰੇਲਵੇ ਪੁਲਿਸ ਨੇ ਕੇਸ ਦਰਜ ਕਰ ਕੀਤਾ।
ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜਤ ਨਹੀਂ- ਕਿਸਾਨ ਆਗੂ ਪੰਧੇਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਅੰਦੋਲਨ ਨੂੰ 24 ਦਿਨ ਹੋ ਗਏ ਹਨ। ਸਾਡੀਆਂ ਗੱਲਾਂ ਸੱਚ ਸਾਬਤ ਹੋਈਆਂ ਕਿ ਸਰਕਾਰ ਟਰੈਕਟਰ-ਟਰਾਲੀ ਬਾਰੇ ਸਿਰਫ਼ ਬਹਾਨੇ ਬਣਾ ਰਹੀ ਹੈ। ਅਸਲੀਅਤ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸਾਨੂੰ ਸੂਚਨਾ ਮਿਲੀ ਹੈ ਕਿ ਕਰੀਬ 147 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਰਕਾਰ ਨੇ ਜੰਤਰ-ਮੰਤਰ 'ਤੇ ਧਾਰਾ 144 ਲਾਗੂ ਕਰ ਦਿੱਤੀ ਹੈ।