menu-icon
Punjabi Story Line
  • Home
  • News
  • Punjab
  • Kissan Andolan: ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, ਕਿਸਾਨਾਂ ਨੇ ਰੱਖੀ ਵੱਡੀ ਸ਼ਰਤ

Kissan Andolan: ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, ਕਿਸਾਨਾਂ ਨੇ ਰੱਖੀ ਵੱਡੀ ਸ਼ਰਤ

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਦੀ ਇਜਾਜ਼ਤ ਦੇਵੇ ਤਾਂ ਠੀਕ ਹੈ ਨਹੀਂ ਤਾਂ ਉਹ ਦਿੱਲੀ ਜਾਣ ਲਈ ਕੋਈ ਹੋਰ ਰਣਨੀਤੀ ਬਣਾਉਣਗੇ।

Date Updated Last Updated : 28 February 2024, 09:32 AM IST
Share:

Kissan Andolan: ਕਿਸਾਨੀ ਅੰਦੋਲਨ ਦੇ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਦਾ ਹੋਈ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਵੱਲੋਂ ਅਜੇ ਤੱਕ ਸ਼ੁਭਕਰਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ। ਉੱਥੇ ਹੀ ਹੁਣ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਹੁਣ ਕੇਂਦਰ ਨਾਲ ਪੰਜਵੇਂ ਦੌਰ ਦੀ ਮੀਟਿੰਗ ਉਦੋ ਕਰਨਗੇ ਜਦੋਂ ਪੰਜਾਬ ਪੁਲਿਸ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਕੇਸ ਦਰਜ ਕਰੇਗੀ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਸੰਭਵ ਹੈ ਕਿ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰਨ ਦੀ ਬਜਾਏ ਕੋਈ ਵੱਡਾ ਕਦਮ ਚੁੱਕ ਸਕਦੀਆਂ ਹਨ। ਇਹ ਕਦਮ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਹੋ ਸਕਦਾ ਹੈ।

ਸਾਰੇ ਫੋਰਮ ਦਿੱਲੀ ਮਾਰਚ ਤੇ ਬਣਾਉਣਗੇ ਰਣਨੀਤੀ

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਹਰਿਆਣਾ ਪੁਲੀਸ ਨੇ ਕਿਸਾਨ ਪ੍ਰੀਤਪਾਲ ਸਿੰਘ ਦੀ ਕੁੱਟਮਾਰ ਕਰਨ ’ਤੇ ਕੇਸ ਦਰਜ ਕਰ ਲਿਆ ਹੈ। ਸਰਕਾਰ ਨੇ ਸ਼ੁਭਕਰਨ ਦੀ ਮੌਤ 'ਤੇ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਹੈ, ਇਸ ਲਈ ਅਗਲੇ ਦੌਰ ਦੀ ਮੀਟਿੰਗ ਨਹੀਂ ਕੀਤੀ ਜਾਵੇਗੀ। ਇਹ ਫੈਸਲਾ ਮੰਗਲਵਾਰ ਨੂੰ ਸਾਂਝੇ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਮੰਚ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਡੱਲੇਵਾਲ ਨੇ ਕਿਹਾ ਕਿ ਬੁੱਧਵਾਰ ਨੂੰ ਸਾਰੇ ਮੰਚ ਇਕ ਵਾਰ ਫਿਰ ਇਕੱਠੇ ਹੋ ਕੇ ਅਗਲੀ ਰਣਨੀਤੀ ਤਿਆਰ ਕਰਨਗੇ। ਦਿੱਲੀ ਮਾਰਚ ਦਾ ਫੈਸਲਾ 29 ਫਰਵਰੀ ਦੀ ਸਵੇਰ ਨੂੰ ਹੀ ਲਿਆ ਜਾਵੇਗਾ।

ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਅੰਦੋਲਨ

ਦਾਤਾਸਿੰਘਵਾਲਾ ਸਰਹੱਦ ’ਤੇ ਕਿਸਾਨਾਂ ਨੇ ਸ਼ਾਂਤੀ ਮਾਰਚ ਕੱਢਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ਾਂਤੀ ਚਾਹੁੰਦੇ ਹਨ। ਉਹ ਆਪਣੀਆਂ ਮੰਗਾਂ ਸਰਕਾਰ ਤੋਂ ਸ਼ਾਂਤੀ ਰਾਹੀਂ ਪੂਰੀਆਂ ਕਰਵਾਉਣਾ ਚਾਹੁੰਦੇ ਹਨ। ਜਦੋਂ ਤੱਕ ਸਰਕਾਰ ਲਿਖਤੀ ਰੂਪ ਵਿੱਚ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

Tags :

Recent News