menu-icon
Punjabi Story Line
  • Home
  • News
  • Punjab
  • Kissan Andolan: ਭਾਰੀ ਮਸ਼ੀਨਰੀ ਨਾਲ ਸ਼ੰਭੂ ਬਾਰਡਰ ਪਹੁੰਚੇ ਕਿਸਾਨ, ਹਰਿਆਣਾ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਭਾਰੀ ਵਾਹਨਾਂ ਨੂੰ ਰੋਕਣ ਲਈ ਕਿਹਾ

Kissan Andolan: ਭਾਰੀ ਮਸ਼ੀਨਰੀ ਨਾਲ ਸ਼ੰਭੂ ਬਾਰਡਰ ਪਹੁੰਚੇ ਕਿਸਾਨ, ਹਰਿਆਣਾ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਭਾਰੀ ਵਾਹਨਾਂ ਨੂੰ ਰੋਕਣ ਲਈ ਕਿਹਾ

ਹਰਿਆਣਾ ਦੇ ਡੀਜੀਪੀ ਵੱਲੋਂ ਪੱਤਰ ਮਿਲਣ ਤੋਂ ਬਾਅਦ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੰਜਾਬ-ਹਰਿਆਣਾ ਸਰਹੱਦ ਵੱਲ ਕਿਸੇ ਵੀ ਭਾਰੀ ਮਸ਼ੀਨਰੀ ਅਤੇ ਜੇਸੀਬੀ ਜਾਂ ਪੋਕਲੇਨ ਨੂੰ ਨਾ ਜਾਣ ਦੇਣ ਦੇ ਹੁਕਮ ਦਿੱਤੇ ਗਏ ਹਨ।

Date Updated Last Updated : 21 February 2024, 08:56 AM IST
Share:

 

Punjab News: ਕਿਸਾਨਾਂ ਵੱਲੋਂ ਅੱਜ ਬੈਰੀਕੇਡ ਤੋੜ ਕੇ ਦਿੱਲੀ ਕੂਚ ਕਰਨ ਲਈ ਭਾਰੀ ਮਸ਼ੀਨਰੀ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸਦੇ ਲਈ ਕਿਸਾਨ ਜੇਸੀਬੀ ਸਮੇਤ ਭਾਰੀ ਮਸ਼ੀਨਰੀ ਲੈ ਕੇ ਸ਼ੰਭੂ ਬਾਰਡਰ ਤੇ ਆਉਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਅੱਜ ਕਿਸਾਨਾਂ ਦਾ ਅੰਦੋਲਨ ਹਿੰਸਕ ਰੂਪ ਧਾਰਨ ਕਰ ਸਕਦਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਤਾਕਤ ਦਾ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਹਰਿਆਣਾ ਦੇ ਡੀਜੀਪੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੱਤਰ ਲਿਖਿਆ ਗਿਆ ਹੈ।

ਪੁਲਿਸ ਅਤੇ ਅਰਧ ਬਲਾਂ ਦੇ ਸੈਨਿਕਾਂ ਨੂੰ ਹੋ ਸਕਦਾ ਹੈ ਨੁਕਸਾਨ

ਹਰਿਆਣਾ ਦੇ ਡੀਜੀਪੀ ਵੱਲੋਂ ਭੇਜੇ ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਕਿਸਾਨਾਂ ਨੇ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨ ਅਤੇ ਜੇਸੀਬੀ ਵਿੱਚ ਸੋਧ ਕਰਕੇ ਵਿਰੋਧ ਵਿੱਚ ਲਿਆਂਦਾ ਹੈ। ਕਿਸਾਨ ਇਸ ਦੀ ਵਰਤੋਂ ਬੈਰੀਕੇਡ ਤੋੜਨ ਲਈ ਕਰਨਗੇ। ਜਿਸ ਕਾਰਨ ਹਰਿਆਣਾ ਪੁਲਿਸ ਦੇ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਨੂੰ ਵੀ ਨੁਕਸਾਨ ਹੋਣ ਦਾ ਖਦਸ਼ਾ ਹੈ। ਉਨ੍ਹਾਂ ਦੇ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਮਸ਼ੀਨਰੀ ਜ਼ਬਤ ਕਰਨ ਅਤੇ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਮਸ਼ੀਨਾਂ ਨੂੰ ਬਖਤਰਬੰਦ ਵਾਹਨਾਂ ਵਿੱਚ ਕੀਤਾ ਤਬਦੀਲ

ਚੌਥੇ ਦੌਰ ਦੀ ਮੀਟਿੰਗ ਦੀ ਅਸਫਲਤਾ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਕਿਸਾਨ ਅੱਗੇ ਵਧਣਾ ਚਾਹੁੰਦੇ ਹਨ, ਪਰ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਨੀਮ ਫ਼ੌਜੀ ਬਲ ਅਤੇ ਪੁਲਿਸ ਤਾਇਨਾਤ ਕਰ ਦਿੱਤੀ ਹੈ, ਪਰ ਇਨ੍ਹਾਂ ਨੂੰ ਹਟਾਉਣ ਲਈ ਕਿਸਾਨਾਂ ਨੇ ਪੋਕਲੇਨ ਮਸ਼ੀਨਾਂ ਮੰਗਵਾ ਲਈਆਂ ਹਨ। ਇਸ ਨੂੰ ਬਖਤਰਬੰਦ ਵਾਹਨ 'ਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਕਿ ਇਸ ਤੇ ਗੋਲੀਬਾਰੀ ਦਾ ਅਸਰ ਨਾ ਹੋਵੇ। ਇੰਨਾ ਹੀ ਨਹੀਂ ਕਿਸਾਨ ਪਾਣੀ ਦੀਆਂ ਟੈਂਕੀਆਂ ਵੀ ਲੈ ਕੇ ਪਹੁੰਚ ਰਹੇ ਹਨ ਤਾਂ ਜੋ ਅੱਥਰੂ ਗੈਸ ਦੇ ਗੋਲਿਆਂ ਨੂੰ ਨਾਕਾਮ ਕੀਤਾ ਜਾ ਸਕੇ।

Recent News