menu-icon
Punjabi Story Line
  • Home
  • News
  • Punjab
  • ਜਾਣੋ ਕਿਉਂ ਹਾਈ ਕੋਰਟ ਨੇ ਮੁੱਖ ਮੰਤਰੀ ਮਾਨ ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਨੋਟਿਸ ਜਾਰੀ ਕੀਤਾ

ਜਾਣੋ ਕਿਉਂ ਹਾਈ ਕੋਰਟ ਨੇ ਮੁੱਖ ਮੰਤਰੀ ਮਾਨ ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਨੋਟਿਸ ਜਾਰੀ ਕੀਤਾ

ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਮੁੱਖ ਮੰਤਰੀ ਅਤੇ ਮੰਤਰੀ ਨੂੰ ਨੋਟਿਸ ਜਾਰੀ ਕਰਕੇ 3 ਮਈ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

Date Updated Last Updated : 24 March 2025, 06:52 PM IST
Share:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਰਾਹੀਂ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ। ਇਹ ਨੋਟਿਸ ਸਾਬਕਾ ਸਾਂਸਦ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਦੀ ਪਟੀਸ਼ਨ 'ਤੇ ਜਾਰੀ ਕੀਤਾ ਗਿਆ। ਇਮਾਨ ਸਿੰਘ ਮਾਨ ਨੇ ਮੁੱਖ ਮੰਤਰੀ ਅਤੇ ਮੰਤਰੀ ਧਾਲੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਇਮਾਨ ਸਿੰਘ ਮਾਨ ਅਤੇ ਉਨ੍ਹਾਂ ਦੇ ਪਿਤਾ ਉਪਰ ਝੂਠੇ ਦੋਸ਼ ਲਗਾਉਣ ਦਾ ਦਾਅਵਾ ਕੀਤਾ ਗਿਆ ਹੈ। 

125 ਏਕੜ ਜ਼ਮੀਨ ਦਾ ਮਾਮਲਾ 

ਇਮਾਨ ਸਿੰਘ ਮਾਨ ਨੇ ਕਿਹਾ ਕਿ ਉਸ 'ਤੇ ਮੋਹਾਲੀ ਦੀ ਮਾਜਰੀ ਤਹਿਸੀਲ ਵਿੱਚ 125 ਏਕੜ ਪੰਚਾਇਤੀ ਜ਼ਮੀਨ ਹੜੱਪਣ ਦੇ ਝੂਠੇ ਦੋਸ਼ ਲਗਾਏ ਗਏ ਸਨ ਜਦੋਂ ਕਿ ਉਸ ਕੋਲ ਛੋਟੀ ਵੱਡੀ ਨਾਗਲ ਪਿੰਡ ਵਿੱਚ ਸਿਰਫ 5 ਵਿੱਘੇ ਅਤੇ 14 ਬਿਸਵਾ ਜ਼ਮੀਨ ਹੈ। ਉਸਦੀ ਸ਼ਿਕਾਇਤ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਜੁਲਾਈ 2024 ਵਿੱਚ ਖਾਰਜ ਕਰ ਦਿੱਤਾ ਸੀ, ਜਿਸ ਵਿਰੁੱਧ ਉਹਨਾਂ ਨੇ ਹਾਈ ਕੋਰਟ ਵਿੱਚ ਇੱਕ ਸੋਧ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਮੁੱਖ ਮੰਤਰੀ ਅਤੇ ਮੰਤਰੀ ਨੂੰ ਨੋਟਿਸ ਜਾਰੀ ਕਰਕੇ 3 ਮਈ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

Recent News